ਮੀਤ ਹੇਅਰ ਦੀਆਂ ਵਧਣਗੀਆਂ ਮੁਸ਼ਕਲਾਂ, ਹੱਕਾਂ ਲਈ ਸੜਕਾਂ 'ਤੇ ਉੱਤਰੇ ਮੁਲਾਜ਼ਮ ਤੇ ਪੈਨਸ਼ਨਰ; ਜ਼ਿਲ੍ਹਾ ਪੱਧਰੀ ਮੀਟਿੰਗ 'ਚ ਬਣਾਇਆ ਘੇਰਾਬੰਦੀ ਦਾ ਪਲਾਨ ਡੀਸੀ ਕੰਪਲੈਕਸ ਬਰਨਾਲਾ ਦੇ ਵਾਟਰ ਵਰਕਸ ਦੇ ਪਾਰਕ ’ਚ ਸਾਂਝਾ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਪੜਾਅ ਸਫਲਤਾਪੂਰਵਕ ਪੂਰਾ ਕਰਨ ਉਪਰੰਤ ਬਾਕੀ ਰਹਿੰਦੇ ਪੰਜਾਬ ਨਾਲ ਸੰਬੰਧਤ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਤੇ ਵਿਧਾਇਕਾਂ ਦੀ ਰਿਹਾਇਸ਼ ਦੇ ਘਿਰਾਓ ਕਰਨ ਦੇ ਸੱਦੇ ਨੂੰ ਲਾਗੂ ਕਰਨ ਲਈ ਜ਼ਿਲਾ ਪੱਧਰੀ ਮੀਟਿੰਗ ਕੀਤੀ ਗਈ।
Publish Date: Wed, 16 Sep 2026 12:57 PM (IST)
Updated Date: Wed, 16 Sep 2026 12:58 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ- ਡੀਸੀ ਕੰਪਲੈਕਸ ਬਰਨਾਲਾ ਦੇ ਵਾਟਰ ਵਰਕਸ ਦੇ ਪਾਰਕ ’ਚ ਸਾਂਝਾ ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਪੜਾਅ ਸਫਲਤਾਪੂਰਵਕ ਪੂਰਾ ਕਰਨ ਉਪਰੰਤ ਬਾਕੀ ਰਹਿੰਦੇ ਪੰਜਾਬ ਨਾਲ ਸੰਬੰਧਤ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਤੇ ਵਿਧਾਇਕਾਂ ਦੀ ਰਿਹਾਇਸ਼ ਦੇ ਘਿਰਾਓ ਕਰਨ ਦੇ ਸੱਦੇ ਨੂੰ ਲਾਗੂ ਕਰਨ ਲਈ ਜ਼ਿਲਾ ਪੱਧਰੀ ਮੀਟਿੰਗ ਕੀਤੀ ਗਈ।
ਮੀਟਿੰਗ ’ਚ ਹੋਏ ਫੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ, ਤਰਸੇਮ ਭੱਠਲ, ਦਰਸ਼ਨ ਚੀਮਾ,ਮੋਹਣ ਸਿੰਘ ਛੰਨਾ, ਪ੍ਰਿੰਸੀਪਲ ਕੌਰ ਸਿੰਘ,ਸੁਖਜੰਟ ਸਿੰਘ, ਮੋਹਨ ਸਿੰਘ ਵੇਅਰਹਾਊਸ ਤੇ ਪਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਆਪਣੇ ਚੋਣ ਵਾਅਦਿਆਂ ਅਨੁਸਾਰ 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ , ਏ.ਸੀ.ਪੀ. ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਆਦਿ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਇਸ ਲਈ ਆਗੂਆਂ ਨੇ ਕਿਹਾ ਕਿ ਅਗਲੇ ਸੰਘਰਸ਼ ਦੀ ਕੜੀ ਵਜੋਂ ਸਾਂਝੀ ਮੀਟਿੰਗ ’ਚ ਫੈਸਲਾ ਕੀਤਾ ਗਿਆ ਹੈ ਕਿ 21 ਸਤੰਬਰ ਨੂੰ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੀ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸੰਘਰਸ਼ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਨਾ ਸਿਰਫ਼ ਜਾਰੀ ਰਹੇਗਾ ਸਗੋਂ ਹੋਰ ਵੱਧ ਵਿਸ਼ਾਲ ਤੇ ਤਿੱਖਾ ਹੋਵੇਗਾ।ਇਸ ਮੌਕੇ ਨਿਰਮਲਜੀਤ ਸਿੰਘ ਚਾਨੇ, ਅਮਰਜੀਤ ਸਿੰਘ, ਤੇਜਿੰਦਰ ਤੇਜੀ,ਤੀਰਥ ਦਾਸ ਆਦਿ ਆਗੂ ਹਾਜਰ ਸਨ।