- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਰਨਾਲਾ ’ਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਸਪੈਸ਼ਲ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਤੋਂ ਬਾਅਦ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਅਸਲਾ, ਕਾਰਤੂਸ, ਚੱਲੇ ਹੋਏ ਕਾਰਤੂਸਾਂ ਦੇ ਖੋਲ ਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਜ਼ਿਲ੍ਹਾ ਬਰਨਾਲਾ ’ਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਹਿਲ ਕਲਾਂ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਇੱਕ ਸਪੈਸ਼ਲ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਤੋਂ ਬਾਅਦ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਅਸਲਾ, ਕਾਰਤੂਸ, ਚੱਲੇ ਹੋਏ ਕਾਰਤੂਸਾਂ ਦੇ ਖੋਲ ਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ।
ਸੋਸ਼ਲ ਮੀਡੀਆ ਰਾਹੀਂ ਪੁਲਿਸ ਨੇ ਕੀਤੀ ਪੁਸ਼ਟੀ
ਘਟਨਾ ਦਾ ਪੂਰਾ ਵੇਰਵਾ
ਪੁਲਿਸ ਵੱਲੋਂ ਦਿੱਤੀ ਗਈ ਅਧਿਕਾਰਤ ਸੋਸ਼ਲ ਮੀਡੀਆ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ SSP,ਬਰਨਾਲਾ ਆਈਪੀਐਸ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੀ ਨਿਗਰਾਨੀ ਹੇਠ ਥਾਣਾ ਮਹਿਲ ਕਲਾਂ, ਕਾਊਂਟਰ ਇੰਟੈਲੀਜੈਂਸ ਤੇ ਸੀ.ਆਈ.ਏ. ਸਟਾਫ਼ ਦੀ ਇੱਕ ਸਾਂਝੀ ਟੀਮ ਤਾਇਨਾਤ ਕੀਤੀ ਗਈ ਸੀ।
ਜੋ 21 ਜੁਲਾਈ ਦੀ ਸਵੇਰ ਨੂੰ ਕਰੀਬ 5:30 ਵਜੇ, ਪੁਰਾਣੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਨਾਕੇ ਦੌਰਾਨ ਮਹਿਲ ਕਲਾਂ ਵਾਲੇ ਪਾਸਿਓਂ ਰਾਏਕੋਟ ਵੱਲ ਜਾ ਰਹੀ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਆਉਂਦੀ ਵਿਖਾਈ ਦਿੱਤੀ। ਪੁਲਿਸ ਟੀਮ ਨੇ ਜਦੋਂ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਅਤੇ ਬੈਰੀਕੇਡ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਵੀ ਤੁਰੰਤ ਜਵਾਬੀ ਕਾਰਵਾਈ ’ਚ ਫਾਇਰਿੰਗ ਕੀਤੀ। ਕੁਝ ਹੀ ਦੂਰੀ ’ਤੇ ਜਾ ਕੇ ਮੁਲਜ਼ਮ ਕਾਰ ਛੱਡ ਕੇ ਨੇੜਲੇ ਖੇਤਾਂ ਵੱਲ ਭੱਜਣ ਲੱਗੇ ਪਰ ਪੁਲਿਸ ਟੀਮ ਨੇ ਮੁਸਤੈਦੀ ਵਿਖਾਉਂਦੇ ਹੋਏ ਦੋਵਾਂ ਨੂੰ ਘੇਰ ਕੇ ਦਬੋਚ ਲਿਆ।
ਇਸ ਘਟਨਾ ਕਰਮ ਦੀ ਜਾਣਕਾਰੀ ਡੀ.ਐੱਸ.ਪੀ. ਮਹਿਲ ਕਲਾਂ ਨੇ ਦਿੰਦਿਆਂ ਦੱਸਿਆ ਕਿ ਦੋਵੇਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਦੀ ਪਛਾਣ ਅਰਸਦੀਪ ਸਿੰਘ ਉਰਫ਼ ਅਰਸੀ, ਵਾਸੀ ਬਖ਼ਤਗੜ੍ਹ ਮੌਜੂਦਾ ਨਿਵਾਸੀ ਮਹਿਲ ਕਲਾਂ, ਅਤੇ ਦੂਜੇ ਦੀ ਦੀ ਪਛਾਣ ਹੋ ਚੁੱਕੀ ਹੈ, ਜਿਸ ਦਾ ਨਾਮ ਗੁਰਸਰਨ ਸਿੰਘ ਉਰਫ਼ ਸਰਨਾ ਵਾਸੀ ਰੌਂਤਾ ਜ਼ਿਲ੍ਹਾ ਮੋਗਾ ਹੈ।
ਪੁਲਿਸ ਦੇ ਦੱਸਣ ਅਨੁਸਾਰ ਦੋਵਾਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ.30 ਬੋਰ ਪਿਸਤੌਲ: 1 ਨਾਲ 2 ਜਿਊਂਦੇ ਕਾਰਤੂਸ, .32 ਬੋਰ ਦੇਸੀ ਪਿਸਤੌਲ: 1 ਨਾਲ 2 ਜਿਊਂਦੇ ਕਾਰਤੂਸ, ਚੱਲੇ ਹੋਏ ਕਾਰਤੂਸਾਂ ਦੇ ਖੋਲ: 5 ਸਣੇ ਇੱਕ ਚਿੱਟੇ ਰੰਗ ਦੀ ਵਰਨਾ ਗੱਡੀ ਵੀ ਬਰਾਮਦ ਕੀਤੀ ਹੈ ਜਿਸ ਦਾ ਨੰਬਰ DL-9CAA-6877 ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਜਲਦ ਹੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ’ਚ ਸਨ ਜਾਂ ਉਨ੍ਹਾਂ ਦੇ ਤਾਰ ਕਿਸੇ ਹੋਰ ਗੈਂਗਸਟਰ ਨਾਲ ਜੁੜੇ ਹੋਏ ਹਨ। ਫਿਲਹਾਲ ਮਾਮਲੇ ਦੀ ਤਫ਼ਤੀਸ਼ ਲਗਾਤਾਰ ਜਾਰੀ ਹੈ।