- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਗੋਬਿੰਦ ਕਲੋਨੀ ਵਿੱਚ ਅਣਪਛਾਤੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ tvਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼ਹਿਰ ਦੀ ਗੋਬਿੰਦ ਕਲੋਨੀ ਵਿੱਚ ਅਣਪਛਾਤੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ tvਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਮਕਾਨ ਮਾਲਕ ਪ੍ਰਭਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਕੰਮ ਦੇ ਸਿਲਸਿਲੇ ਵਿੱਚ ਘਰੋਂ ਬਾਹਰ ਗਏ ਹੋਏ ਸਨ। ਜਦੋਂ ਉਹ ਵਾਪਸ ਘਰ ਪਰਤੇ ਤਾਂ ਘਰ ਦੇ ਅੰਦਰ ਸਮਾਨ ਖਿਲਰਿਆ ਹੋਇਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਘਰ ਦੀ ਜਾਂਚ ਕਰਨ ’ਤੇ ਪਤਾ ਲੱਗਿਆ ਕਿ ਅਣਪਛਾਤੇ ਵਿਅਕਤੀ ਘਰ ਵਿੱਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਲੈ ਗਏ ਹਨ। ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮਕਾਨ ਮਾਲਕ ਅਨੁਸਾਰ ਚੋਰ ਘਰ ਵਿੱਚੋਂ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ।
ਇਸ ਘਟਨਾ ਨੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਇਸ ਸਬੰਧੀ ਥਾਣਾ ਸਿਟੀ-1 ਦੇ ਐੱਸਐੱਚਓ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।