ਮੁਅੱਤਲ ਸਰਪੰਚ ਦੀ ਬਹਾਲੀ ਲਈ ਮਹਿਲ ਕਲਾਂ 'ਚ ਹੰਗਾਮਾ: ਕਿਸਾਨਾਂ, ਪੰਚਾਂ ਤੇ ਪਿੰਡ ਵਾਸੀਆਂ ਨੇ ਬੀਡੀਪੀਓ ਦਫ਼ਤਰ ਘੇਰ ਕੇ ਜਤਾਇਆ ਤਿੱਖਾ ਰੋਸ! ਹਲਕਾ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਮੁਅੱਤਲ ਕੀਤੀ ਸਰਪੰਚ ਸੁਖਦੀਪ ਕੌਰ ਨੂੰ ਮੁੜ ਬਹਾਲ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਪੰਚਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਕਿਸਾਨਾਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ,ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸਹਿਜੜਾ, ਸਰਪੰਚ ਬੀਬੀ ਸੁਖਦੀਪ ਕੌਰ, ਜਗਸੀਰ ਸਿੰਘ ਭੋਲਾ, ਭਾਈ ਲਾਲੋ ਪੰਜਾਬੀ ਮੰਚ ਦ
Publish Date: Fri, 10 Jul 2026 03:52 PM (IST)
Updated Date: Fri, 10 Jul 2026 03:54 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਹਲਕਾ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਮੁਅੱਤਲ ਕੀਤੀ ਸਰਪੰਚ ਸੁਖਦੀਪ ਕੌਰ ਨੂੰ ਮੁੜ ਬਹਾਲ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਚੁਣੇ ਹੋਏ ਪੰਚਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਕਿਸਾਨਾਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ,ਜ਼ਿਲ੍ਹਾ ਆਗੂ ਗਗਨਦੀਪ ਸਿੰਘ ਸਹਿਜੜਾ, ਸਰਪੰਚ ਬੀਬੀ ਸੁਖਦੀਪ ਕੌਰ, ਜਗਸੀਰ ਸਿੰਘ ਭੋਲਾ, ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ, ਪੰਚ ਏਕਮ ਸਿੰਘ ਅਤੇ ਨਿਰਭੈ ਸਿੰਘ ਢੀਂਡਸਾ ਨੇ ਕਿਹਾ ਕਿ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ’ਚ ਸਪੱਸ਼ਟ ਤੌਰ 'ਤੇ ਦਰਜ ਹੈ ਕਿ ਸਰਪੰਚ ਦੀ ਮੁਅੱਤਲੀ ਦੌਰਾਨ ਪੰਚਾਇਤ ਦਾ ਚਾਰਜ ਚੁਣੇ ਹੋਏ ਪੰਚ ਨੂੰ ਦਿੱਤਾ ਜਾਣਾ ਹੈ ਪਰ ਇਸ ਦੇ ਉਲਟ ਸਥਾਨਕ ਅਧਿਕਾਰੀ ਪ੍ਰਬੰਧਕ ਨਿਯੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਪੰਚਾਇਤੀ ਰਾਜ ਪ੍ਰਣਾਲੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
ਆਗੂਆਂ ਨੇ ਕਿਹਾ ਕਿ ਗ੍ਰਾਮ ਪੰਚਾਇਤ ਦੇ ਖਾਤੇ ’ਚ ਕਰੀਬ 42 ਲੱਖ ਰੁਪਏ ਦੀ ਵਿਕਾਸ ਰਾਸ਼ੀ ਮੌਜੂਦ ਹੈ ਅਤੇ ਚੁਣੇ ਹੋਏ ਪੰਚਾਂ ਨੂੰ ਪਾਸੇ ਕਰਕੇ ਇਸ ਰਾਸ਼ੀ ਦੀ ਵਰਤੋਂ ਮਨਮਰਜ਼ੀ ਨਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਇੱਕ ਸਰਪੰਚ ਦੀ ਨਹੀਂ, ਸਗੋਂ ਪਿੰਡਾਂ ਦੇ ਲੋਕਤੰਤਰੀ ਹੱਕਾਂ, ਚੁਣੇ ਹੋਏ ਨੁਮਾਇੰਦਿਆਂ ਦੇ ਸਨਮਾਨ ਅਤੇ ਪੰਚਾਇਤੀ ਪ੍ਰਣਾਲੀ ਦੀ ਰੱਖਿਆ ਲਈ ਹੈ। ਰੋਸ ਪ੍ਰਦਰਸ਼ਨ ਦੌਰਾਨ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਵਿਭਾਗ ਨੇ ਤੁਰੰਤ ਲਿਖਤੀ ਰੂਪ ’ਚ ਫ਼ੈਸਲਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਤਹਿਸੀਲਦਾਰ ਮਹਿਲ ਕਲਾਂ ਸੁਖਵੀਰ ਸਿੰਘ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਮਾਮਲੇ ਦੇ ਹੱਲ ਲਈ ਏ.ਡੀ.ਸੀ. (ਵਿਕਾਸ) ਬਰਨਾਲਾ ਨਾਲ ਸੰਪਰਕ ਸਥਾਪਤ ਕੀਤਾ। ਇਸ ਤੋਂ ਬਾਅਦ ਸੰਘਰਸ਼ਕਾਰੀ ਆਗੂਆਂ ਦਾ ਇੱਕ ਵਫ਼ਦ ਗੱਲਬਾਤ ਲਈ ਬਰਨਾਲਾ ਰਵਾਨਾ ਹੋ ਗਿਆ, ਜਦਕਿ ਧਰਨਾ ਲਗਾਤਾਰ ਜਾਰੀ ਰਿਹਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਜਦੋਂ ਤੱਕ ਸਰਕਾਰ ਜਾਂ ਵਿਭਾਗ ਵੱਲੋਂ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਕਿਸੇ ਵੀ ਕੀਮਤ 'ਤੇ ਖ਼ਤਮ ਨਹੀਂ ਕੀਤਾ ਜਾਵੇਗਾ। ਇਸ ਮੌਕੇ ਬੇਅੰਤ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਸੰਦੀਪ ਕੌਰ, ਕਿਰਨਪਾਲ ਕੌਰ, ਹਰਜੀਤ ਕੌਰ,ਹਰਪ੍ਰੀਤ ਸਿੰਘ ,ਪਰਮਜੀਤ ਸਿੰਘ ਮਹਿਲ ਕਲਾਂ, ਸਤਨਾਮ ਸਿੰਘ ਸੱਤਾ ਧਨੇਰ, ਅਮਰਜੀਤ ਸਿੰਘ ਭੋਲਾ ਸਹਿਜੜਾ, ਮਿੱਤਰਪਾਲ ਸਿੰਘ ਗਾਗੇਵਾਲ, ਬਲਾਕ ਸੰਮਤੀ ਮੈਂਬਰ ਚਮਕੌਰ ਸਿੰਘ ਮੱਘੀਕਾ, ਸੁਰਿੰਦਰ ਸਿੰਘ ਵਜੀਦਕੇ, ਦਰਬਾਰ ਸਿੰਘ ਮਾਨ, ਗੁਰਵਿੰਦਰ ਸਿੰਘ ਬਿੱਲੂ, ਜਥੇਦਾਰ ਹਰਦੇਵ ਸਿੰਘ ਛੀਨੀਵਾਲ, ਸਾਧੂ ਸਿੰਘ ਛੀਨੀਵਾਲ ਕੁਲਦੀਪ ਸਿੰਘ ਹਮੀਦੀ ਆਦਿ ਹਾਜ਼ਰ ਸਨ।