ਸਿਵਲ ਸਰਜਨ ਵੱਲੋਂ ਸਬ ਡਵੀਜ਼ਨਲ ਹਸਪਤਾਲ ਦਾ ਦੌਰਾ
ਸਿਵਲ ਸਰਜਨ ਡਾ. ਹਰੀਪਾਲ ਸਿੰਘ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤ ਦੌਰਾ
Publish Date: Wed, 18 Feb 2026 03:56 PM (IST)
Updated Date: Wed, 18 Feb 2026 03:57 PM (IST)
ਤਪਾ ਮੰਡੀ : ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤਪਾ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਡਾ. ਹਰੀਪਾਲ ਸਿੰਘ ਨੇ ਕਿਹਾ ਕਿ ਸਾਡਾ ਮੁੱਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੀਆਂ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਦੌਰਾਨ ਉਨ੍ਹਾਂ ਐਮਰਜੈਂਸੀ, ਓਪੀਡੀ ਜੱਚਾ-ਬੱਚਾ ਵਿਭਾਗ, ਫਾਰਮੇਸੀ ਆਦਿ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੈਨ ਐਂਡ ਸ਼ੇਅਰ ਰਾਹੀਂ ਓਪੀਡੀ ਪਰਚੀ ਮਰੀਜ਼ ਖੁਦ ਬਣਾ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਲਾਈਨ ’ਚ ਖੜ੍ਹਨ ਦੀ ਜ਼ਰੂਰਤ ਨਹੀਂ ਹੈ। ਇਸ ਉਪਰੰਤ ਸਿਵਲ ਸਰਜਨ ਵੱਲੋਂ ਸਟਾਫ਼ ਨਾਲ ਮੀਟਿੰਗ ਕੀਤੀ ਗਈ ਤੇ ਵੱਖ-ਵੱਖ ਪ੍ਰੋਗਰਾਮਾਂ ਤੇ ਸਕੀਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਾਰਿਆਂ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ’ਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਲੋਕ ਹਿੱਤ ’ਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਸ਼ਿਖਾ ਅਗਰਵਾਲ ਡਾ. ਜਸਵੀਰ ਕੌਰ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨਰਸਿੰਗ ਸਿਸਟਰ ਸਵਰਨ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸਨ।