- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਨੌਲਾ-ਬਰਨਾਲਾ ਮੁੱਖ ਮਾਰਗ ’ਤੇ ਓਵਰਬ੍ਰਿਜ ਕੋਲ ਪਿਛਲੇ ਲੰਮੇਂ ਸਮੇਂ ਤੋਂ ਖੜ੍ਹਾ ਪਾਣੀ

: ਅਧਿਕਾਰੀ ਬੇਫਿਕਰ, ਲੋਕ ਪ੍ਰੇਸ਼ਾਨ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ
ਧਨੌਲਾ-ਬਰਨਾਲਾ ਮੁੱਖ ਮਾਰਗ ’ਤੇ ਓਵਰਬ੍ਰਿਜ ਦੀ ਇੱਕ ਸਾਇਡ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਸੜਕ ’ਤੇ ਲੰਮੇ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ’ਚੋਂ ਲੰਘਦੇ ਸਮੇਂ ਵਾਹਨਾਂ ਦੇ ਫਿਸਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਹਾਦਸੇ ਵਾਪਰਨ ਦਾ ਵੀ ਡਰ ਹੈ। ਸੜਕ ’ਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ’ਚ ਦਿੱਕਤ ਆ ਰਹੀ ਹੈ। ਵਾਹਨ ਚਾਲਕ ਰੋਜ਼ਾਨਾ ਇਸ ਸਮੱਸਿਆ ਨਾਲ ਜੂਝ ਰਹੇ ਹਨ। ਵਾਰ-ਵਾਰ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਾ ਹੋਣ ਕਾਰਨ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ।
: ਅਧਿਕਾਰੀ ਬੇਫਿਕਰ, ਲੋਕ ਪ੍ਰੇਸ਼ਾਨ
ਸਥਾਨਕ ਲੋਕਾਂ ਹਰਵਿੰਦਰ ਸਿੰਘ, ਮਨੀ ਧਨੌਲਾ, ਨਛੱਤਰ ਸਿੰਘ, ਰਕੇਸ ਕੁਮਾਰ ਆਦਿ ਨੇ ਦੱਸਿਆ ਕਿ ਇਸ ਰਸਤੇ ’ਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਪਾਣੀ ਖੜ੍ਹਾ ਹੈ, ਇਸ ਸਬੰਧੀ ਕਈ ਵਾਰ ਲੋਕਾਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਹੈ, ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ ਤੇ ਅਧਿਕਾਰੀ ਬੇਫਿਕਰ ਹਨ, ਪਰ ਇਸ ਦਾ ਖਮਿਆਜਾ ਆਮ ਲੋਕਾਂ ਤੇ ਰਾਹਗੀਰਾਂ ਨੂੰ ਭੁਗਤਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੇਨ ਰੋਡ ਹੋਣ ਕਰਕੇ ਰੋਜਾਨਾ ਇੱਕ ਰਸਤੇ ’ਚੋਂ ਵੱਡੀ ਗਿਣਤੀ ’ਚ ਵਾਹਨ ਲੰਘਦੇ ਹਨ ਪਰ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀ ਆਉਣੀ ਹੈ ਰਾਤ ਸਮੇਂ ਇੱਕ ਕਈ ਹਾਦਸੇ ਵੀ ਵਾਪਰੇ ਹਨ ਤੇ ਅੱਗੇ ਵੀ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧਨੌਲਾ-ਬਰਨਾਲਾ ਮੁੱਖ ਮਾਰਗ ਤੋਂ ਤੁਰੰਤ ਪਾਣੀ ਦੀ ਨਿਕਾਸੀ ਕਰਵਾ ਕੇ ਸੜਕ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ, ਤਾਂ ਜੋ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰਾਹਤ ਮਿਲ ਸਕੇ।