
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਕੌਂਸਲ ਤਪਾ ਵਿਖੇ ਹੋਈ ਮੀਟਿੰਗ ਦੌਰਾਨ ਕੰਟਰੈਕਟ ਬੇਸ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਦੇ ਰੈਗੂਲਰ ਹੋਣ ’ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਫਾਈ ਸੇਵਕਾਂ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਗਭਗ 31 ਸਫਾਈ ਸੇਵਕਾਂ ਨੂੰ ਕੰਟਰੈਕਟ ਬੇਸ ਤੋਂ ਰੈਗੂਲਰ ਕੀਤਾ ਗਿਆ ਹੈ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਨਗਰ ਕੌਂਸਲ ਤਪਾ ਵਿਖੇ ਹੋਈ ਮੀਟਿੰਗ ਦੌਰਾਨ ਕੰਟਰੈਕਟ ਬੇਸ ਤੇ ਕੰਮ ਕਰ ਰਹੇ ਸਫਾਈ ਸੇਵਕਾਂ ਦੇ ਰੈਗੂਲਰ ਹੋਣ ’ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਫਾਈ ਸੇਵਕਾਂ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਗਭਗ 31 ਸਫਾਈ ਸੇਵਕਾਂ ਨੂੰ ਕੰਟਰੈਕਟ ਬੇਸ ਤੋਂ ਰੈਗੂਲਰ ਕੀਤਾ ਗਿਆ ਹੈ।ਸਫਾਈ ਸੇਵਕਾਂ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਉਨ੍ਹਾਂ ਨੂੰ ਨੌਕਰੀ ਵਿਚ ਸਥਿਰਤਾ ਮਿਲੇਗੀ ਅਤੇ ਉਹ ਹੋਰ ਵੀ ਮਿਹਨਤ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।
ਉਨ੍ਹਾਂ ਇਸ ਫੈਸਲੇ ਲਈ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਮਨੀਸ਼ ਗਰਗ ਆਦਿ ਦੇ ਗਲਾ 'ਚ ਹਾਰ ਪਾ ਕੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸਮੂਹ ਕੌਂਸਲਰ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਮੌਜੂਦ ਸਨ