ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੰਘਰਸ਼ : ਕੋਟਦੁੱਨਾ
ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਕਰਾਂਗੇ ਸੰਘਰਸ: ਕੋਟਦੁੱਨਾ
Publish Date: Wed, 28 Jan 2026 03:57 PM (IST)
Updated Date: Wed, 28 Jan 2026 04:01 PM (IST)

- ਪੰਜਾਬ ਨੰਬਰਦਾਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਦੀ ਹੋਈ ਮੀਟਿੰਗ ਨਵਦੀਪ ਸੇਖਾ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੱਨਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਸਾਹਿਬ ਬਰਨਾਲਾ ਵਿਖੇ ਮੀਟਿੰਗ ਕੀਤੀ ਗਈ। ਜਿਸ ’ਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੱਨਾ ਨੇ ਕਿਹਾ ਕਿ ਨੰਬਰਦਾਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸਾ ਹੀ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਨੰਬਰਦਾਰਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਪਿੱਛੇ ਦਿਨ ਤਹਿਸੀਲ ਤਪਾ ਦੇ ਪ੍ਰਧਾਨ ਰਾਜ ਭੈਣੀ ਫੱਤਾ ਦੀ ਅਚਾਨਕ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਆਗੂਆਂ ਮੰਗ ਕੀਤੀ ਕਿ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧਾ ਕਰ ਕੇ ਸਮੇਂ ਸਿਰ ਮਾਣ ਭੱਤਾ ਖਾਤਿਆਂ ’ਚ ਪਾਇਆ ਜਾਵੇ। ਨੰਬਰਦਾਰੀ ਨੂੰ ਜੱਦੀ ਪੁਸਤੀ ਕੀਤਾ ਜਾਵੇ। ਹਰੇਕ ਤਹਿਸੀਲ ਅੰਦਰ ਨੰਬਰਦਾਰਾਂ ਦੇ ਬੈਠਣ ਲਈ ਇੱਕ ਕਮਰਾ ਦਿੱਤਾ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਨੰਬਰਦਾਰਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਨੰਬਰਦਾਰ ਨੰਦ ਸਿੰਘ ਕਾਹਨੇਕੇ, ਜਗਜੀਤ ਸਿੰਘ ਖੁੱਡੀ ਕਲਾਂ, ਬੂਟਾ ਸਿੰਘ ਸੱਦੋਵਾਲ, ਬਲਵਿੰਦਰ ਸਿੰਘ ਤਪਾ, ਮਹਿੰਦਰ ਸਿੰਘ ਪੱਤੀ ਸੇਖਵਾਂ, ਬੂਟਾ ਸਿੰਘ ਸੱਦੋਵਾਲ, ਭੋਲਾ ਸਿੰਘ ਕਾਲੇਕੇ, ਲਖਵੀਰ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ ਨਛੱਤਰ ਸਿੰਘ, ਤਰਲੋਚਨ ਸਿੰਘ, ਚੈਂਚਲ ਸਿੰਘ, ਕੋਮਲਜੀਤ ਸਿੰਘ, ਜੋਰਾ ਸਿੰਘ, ਬਾਬਾ ਜਗਤਾਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਜਸਪ੍ਰੀਤ ਸਿੰਘ ਤੇ ਭੋਲਾ ਸਿੰਘ ਆਦਿ ਵੀ ਹਾਜ਼ਰ ਸਨ।