
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

150 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ,
ਮਹਿਲ ਕਲਾਂ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਪੁਲਿਸ ਨੇ ਪਿੰਡ ਭੱਦਲਵੱਡ ਤੋਂ ਪਿੰਡ ਠੀਕਰੀਵਾਲ ਨੂੰ ਜਾਂਦੀ ਸੜਕ ’ਤੇ ਠੇਕੇ ਦੇ ਨਜ਼ਦੀਕ ਗਸ਼ਤ ਦੌਰਾਨ ਇੱਕ ਔਰਤ ਨੂੰ ਪਾਬੰਦੀਸ਼ੁਦਾ 150 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀਥਾਣਾ ਠੁੱਲੀਵਾਲ ਦੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਜਸਵਿੰਦਰ ਸਿੰਘ ਧਨੌਲਾ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਡੀਐੱਸਪੀ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਥਾਣਾ ਠੁੱਲੀਵਾਲ ਦੇ ਮੁਖੀ ਅਜੈਬ ਸਿੰਘ ਬਰਨਾਲਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਚੌਕਸੀ ਅਤੇ ਗਸ਼ਤ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਭੱਦਲਵੱਡ ਤੋਂ ਪਿੰਡ ਠੀਕਰੀਵਾਲ ਨੂੰ ਜਾਂਦੀ ਸੜਕ ’ਤੇ ਠੇਕੇ ਦੇ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਸੰਦੀਪ ਕੌਰ ਪਤਨੀ ਹਰਦੀਪ ਸਿੰਘ, ਵਾਸੀ ਆਲਮਵਾਲਾ, ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏਐਸਆਈ ਮਨਜਿੰਦਰ ਕੌਰ ਚੌਹਾਨਕੇ, ਸੀਨੀਅਰ ਕਾਂਸਟੇਬਲ ਮੈਡਮ ਜਗਜੀਤ ਕੌਰ, ਅਤੇ ਹੌਲਦਾਰ ਦੀਪ ਸਿੰਘ ਧਨੌਲਾ ਵੀ ਹਾਜ਼ਰ ਸਨ|