ਬਰਨਾਲਾ 'ਚ ਡੀਸੀ ਦਫ਼ਤਰ ਕਾਮਿਆਂ ਦੀ ਹੜਤਾਲ ਕਾਰਨ ਕੰਮਕਾਜ ਠੱਪ, ਤਹਿਸੀਲ ਅੰਦਰ ਪਸਰੀ ਸੁੰਨ, ਖੱਜਲ-ਖੁਆਰ ਹੋਏ ਲੋਕ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕੀਤੀ ਗਈ ਹੜਤਾਲ ਦੇ ਕਾਰਨ ਤਹਿਸ਼ੀਲ ਬਰਨਾਲਾ ਅੰਦਰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਸਾਰਾ ਦਿਨ ਤਹਿਸ਼ੀਲ ਅੰਦਰ ਸੁੰਨ ਪਸਰੀ ਰਹੀ। ਹੜਤਾਲ ਕਾਰਨ ਆਪਣਾ ਕੰਮਕਾਜ ਕਰਵਾਉਣ ਲਈ ਆਪਣੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪਿਆ।
Publish Date: Wed, 18 Mar 2026 03:35 PM (IST)
Updated Date: Wed, 18 Mar 2026 03:41 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕੀਤੀ ਗਈ ਹੜਤਾਲ ਦੇ ਕਾਰਨ ਤਹਿਸ਼ੀਲ ਬਰਨਾਲਾ ਅੰਦਰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਸਾਰਾ ਦਿਨ ਤਹਿਸ਼ੀਲ ਅੰਦਰ ਸੁੰਨ ਪਸਰੀ ਰਹੀ। ਹੜਤਾਲ ਕਾਰਨ ਆਪਣਾ ਕੰਮਕਾਜ ਕਰਵਾਉਣ ਲਈ ਆਪਣੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪਿਆ।
ਜਾਣਕਾਰੀ ਅਨੁਸਾਰ ਐਸਐਚਓ ਨਰੇਸ ਕੁਮਾਰ ਜੰੰਡਿਆਲਾ ਗੁਰੂ ਵਿਰੁੱਧ ਕਾਰਵਾਈ ਨੂੰ ਲੈ ਕੇ ਡੀਸੀ ਦਫ਼ਤਰ ਕਾਮਿਆਂ ਨੇ ਕਲਮਛੋੜ ਹੜਤਾਲ ਸੁਰੂ ਕੀਤੀ ਹੋਈ ਹੈ। ਇਸ ਸਬੰਧੀ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ ਚਾਨੇ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਸਮਾਂ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ ਰੱਖੀ ਜਾਵੇਗੀ। ਮੁਲਾਜ਼ਮ ਖਿਲਾਫ਼ ਅਜਿਹਾ ਰਵੱਈਆ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁਲਾਜਮਾਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ
ਡੀਸੀ ਦਫ਼ਤਰ ’ਚ ਆਪਣਾ ਕੰਮਕਾਜ ਕਰਵਾਉਣ ਲਏ ਆਏ ਲੋਕਾਂ ਗੁਰਸੇਵਕ ਸਿੰਘ, ਪੰਚ ਹਰਬੰਸ ਸਿੰਘ ਖਾਲਸਾ, ਹਰਨੇਕ ਸਿੰਘ, ਨਛਤਰ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ਨੇ ਡੀਸੀ ਦਫ਼ਤਰ ’ਚ ਆਪਣਾ ਦਫ਼ਤਰੀ ਕੰਮ ਕਰਵਾਉਣ ਲਈ ਪੁੱਜੇ ਸਨ ਪਰ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਜਿਸ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ। ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਇਸ ਸਮੱਸਿਆ ਦਾ ਹੱਲ ਕਰਵਾਉਣਾ ਚਾਹੀਦਾ ਹੈ। ਸਾਰਾ ਦਿਨ ਦਫ਼ਤਰਾਂ ਅੰਦਰ ਸੁੰਨ ਪਸਰੀ ਰਹੀ। ਆਪਣਾ ਕੰਮਕਾਜ ਕਰਵਾਉਣ ਲਈ ਆਏ ਲੋਕਾਂ ਨੂੰ ਕਾਫ਼ੀ ਜਿਆਦਾ ਖੱਜਲ ਖੁਆਰੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਿਆ। ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਵਾਪਸ ਘਰਾਂ ਨੂੰ ਪਰਤਣਾ ਪਿਆ।