
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਬਰਨਾਲਾ ਪਹੁੰਚੇ। ਉਨ੍ਹਾਂ ਐੱਸਸੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨਾਲ ਸਫਾਈ ਕਾਮੇ ਭੈਣਾਂ ਤੋਂ ਰੱਖੜੀਆਂ ਬਣਵਾਈਆਂ

-- ਐੱਸਸੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ
-- ਰੱਦ ਹੋਣਗੇ ਗ਼ਲਤ ਐੱਸਸੀ ਸਰਟੀਫਿਕੇਟ: ਡਾ. ਬਿਸਵਾਸ
------------------------
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਬਰਨਾਲਾ ਪਹੁੰਚੇ। ਉਨ੍ਹਾਂ ਐੱਸਸੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨਾਲ ਸਫਾਈ ਕਾਮੇ ਭੈਣਾਂ ਤੋਂ ਰੱਖੜੀਆਂ ਬਣਵਾਈਆਂ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਐੱਸਸੀ ਭਾਈਚਾਰੇ ਨਾਲ ਸਬੰਧਤ ਭਲਾਈ ਸਕੀਮਾਂ ਦੀ ਪ੍ਰਗਤੀ ਰਿਪੋਰਟ ਤਲਬ ਕੀਤੀ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ, ਐੱਸਸੀ ਸਰਟੀਫਿਕੇਟ ਜਾਰੀ ਕਰਨ ਤੇ ਆਵਾਸ ਯੋਜਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
--ਰੱਦ ਹੋਣਗੇ ਗ਼ਲਤ ਐੱਸਸੀ ਸਰਟੀਫਿਕੇਟ: ਡਾ. ਬਿਸਵਾਸ
ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਨੇ ਧਰਮ ਪਰਿਵਰਤਨ ਕਰ ਲਿਆ ਹੈ ਤੇ ਉਹ ਨਿਯਮਾਂ ਮੁਤਾਬਕ ਯੋਗ ਨਹੀਂ ਹਨ, ਉਨ੍ਹਾਂ ਦੇ ਐੱਸਸੀ ਸਰਟੀਫਿਕੇਟ ਤੁਰੰਤ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਕਮਿਸ਼ਨ ਵੱਲੋਂ ਲੋੜਵੰਦ ਐੱਸਸੀ ਵਿਦਿਆਰਥੀਆਂ ਲਈ ‘ਸੁਪਰ 50’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਸਿਵਿਲ ਸੇਵਾਵਾਂ ਤੇ ਨੀਟ ਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਇਹ ਯੋਜਨਾ ਜਲਦ ਹੀ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਰਾਹੀਂ ਬਰਨਾਲਾ 'ਚ ਵੀ ਲਾਗੂ ਕੀਤੀ ਜਾਵੇਗੀ।
ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਹਰ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਵੇ।
ਰੱਖੜੀ ਦਾ ਤਿਉਹਾਰ ਮਨਾਇਆ
ਮੀਟਿੰਗ ਦੌਰਾਨ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਨਮੁੱਖ ਸਫ਼ਾਈ ਕਰਮਚਾਰੀ ਭੈਣਾਂ ਵੱਲੋਂ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ, ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਸਮੇਤ ਹੋਰ ਉੱਚ ਅਧਿਕਾਰੀਆਂ ਦੇ ਗੁੱਟਾਂ 'ਤੇ ਰੱਖੜੀ ਬੰਨ੍ਹ ਕੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ, ਕਮਿਸ਼ਨ ਦੇ ਸਟੇਟ ਦਫ਼ਤਰ ਤੋਂ ਡਾਇਰੈਕਟਰ ਪਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਐੱਸਡੀਐੱਮ ਡਾ. ਅਜੀਤਪਾਲ ਸਿੰਘ ਚਹਿਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।