
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸੱਦੋਵਾਲ ’ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕਸੀ

ਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਅਧੀਨ ਪੈਂਦੇ ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲਏ ਜਾਣ ਦੀ ਖ਼ਬਰ ਹੈ । 30 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਮਨੀ ਪੁੱਤਰ ਪਿਆਰਾ ਸਿੰਘ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ, ਮਾਤਾ ਬਲਜੀਤ ਕੌਰ, ਚਾਚਾ ਗੁਰਮੇਲ ਸਿੰਘ ਨੇ ਦੱਸਿਆ ਕਿ ਮਿਰਤਕ ਗੁਰਬਖ਼ਸ਼ੀਸ਼ ਸਿੰਘ ਉਪਰ ਪਿੰਡ ਚੋ ਇੱਕ ਪਰਿਵਾਰ ਵੱਲੋਂ ਮੋਟਰਸਾਈਕਲ ਚੋਰੀ ਹੋਣ ਦੇ ਇਲਜ਼ਾਮ ਲਗਾ ਕੇ ਉਸ ਨੂੰ ਇਕੱਠ ਚ ਬੁਲਾ ਕੇ ਮਾਫ਼ੀ ਮੰਗਵਾਉਣ ਲਈ ਕਿਹਾ ਗਿਆ । ਪਰਿਵਾਰ ਅਨੁਸਾਰ ਇਹ ਗੱਲ ਗੁਰਬਖਸ਼ੀਸ਼ ਸਿੰਘ ਨੇ ਦਿਲ ’ਤੇ ਲੈ ਲਈ, ਬੇਇੱਜ਼ਤੀ ਨਾ ਸਹਾਰਦੇ ਹੋਏ ਉਸ ਨੇ ਫਾਹਾ ਲੈ ਕੇ ਆਤਮ ਹੱਤਿਆ ਜਿਹਾ ਕਦਮ ਚੁੱਕ ਲਿਆ। ਦੂਜੇ ਪਾਸੇ ਪੀੜ੍ਹਤ ਪਰਿਵਾਰ ਵੱਲੋਂ ਜਿਨ੍ਹਾਂ ਵਿਅਕਤੀਆਂ ਉਪਰ ਜਲੀਲ ਕਰਨ ਦੇ ਦੋਸ਼ ਲਗਾਏ ਗਏ ਹਨ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਕਿਹਾ ਕਿ ਇੱਕ ਤਾਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋਇਆ ਹੈ ਤੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਹੀ ਫਸਾਉਣ ਲਈ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਇਸ ਸਬੰਧੀ ਪੁਲਸ ਥਾਣਾ ਟੱਲੇਵਾਲ ਦੇ ਏਐਸਆਈ ਹਰਵਿੰਦਰ ਸਿੰਘ ਅਤੇ ਡਿਊਟੀ ਅਫ਼ਸਰ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ 112 ’ਤੇ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।