ਜਸਵੀਰ ਸਿੰਘ ਵਜੀਦਕੇ/ਗੁਰਮੁੱਖ ਸਿੰਘ ਹਮੀਦੀ ਪੱਤਰ ਪ੍ਰੇਰਕ ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਪਿੰਡ ਮਾਂਗੇਵਾਲ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਹੋਣ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ (22)ਪੁੱਤਰ ਬਲਵੀਰ ਸਿੰਘ ਵਾਸੀ ਮਾਂਗੇਵਾਲ ਜੋ ਕਿ ਪਿਛਲੇ ਸਮੇਂ ਤੋਂ ਨਸ਼ਿਆਂ ਦੀ ਦਲਦਲ 'ਚ ਫਸਿਆ ਹੋਇਆ ਸੀ। ਜਿਸ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਨਸ਼ਾ ਛੱਡਿਆ ਹੋਇਆ ਸੀ ਪਰ ਹੁਣ ਉਹ ਪਰਿਵਾਰਕ ਮੈਂਬਰਾਂ ਦੀ ਰੇਖ-ਦੇਖ ਹੇਠ ਘਰ 'ਚ ਹੀ ਰਹਿ ਰਿਹਾ ਸੀ।

Posted By: Amita Verma