ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ ਸ਼ੁਰੂ
ਸੀ-ਪਾਈਟ ਕੈਂਪ ਬੋੜਾਵਾਲ ਵੱਲੋਂ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ
Publish Date: Wed, 18 Feb 2026 03:29 PM (IST)
Updated Date: Wed, 18 Feb 2026 03:33 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ-ਬੁਢਲਾਡਾ ਰੋਡ) ਵੱਲੋਂ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏਆਰਓ ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਆਨਰੇਰੀ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਬੋੜਾਵਾਲ (ਮਾਨਸਾ) ਨੇ ਦੱਸਿਆ ਕਿ ਏਆਰਓ ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨਲਾਈਨ ਅਪਲਾਈ 13 ਫਰਵਰੀ 2026 ਤੋਂ 01 ਅਪ੍ਰੈਲ 2026 ਤਕ ਕੀਤਾ ਜਾ ਸਕਦਾ ਹੈ। ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਦੱਸਿਆ ਜਾਂਦਾ ਹੈ ਕਿ ਸਬੰਧਿਤ ਵੈੱਬ ਸਾਈਟ ’ਤੇ 01 ਅਪ੍ਰੈਲ 2026 ਤਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਆਨਲਾਈਨ ਅਪਲਾਈ ਕਰਨ ਉਪਰੰਤ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ-ਬੁਢਲਾਡਾ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜ਼ਿਲਿ੍ਹਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 19 ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜਿਲ੍ਹਾ ਮਾਨਸਾ ਵਿਖੇ ਦਸਤਾਵੇਜ਼ ਸਮੇਤ ਪਹੁੰਚ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ, ਜਿਨ੍ਹਾਂ ਵਿਚ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਚਾਹੀਦੀ ਹੈ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 98148-50214 , 98760-11130 ’ਤੇ ਸੰਪਰਕ ਕੀਤਾ ਜਾ ਸਕਦਾ ਹੈ।