29.28 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਵਿਅਕਤੀ ਗ੍ਰਿਫਤਾਰ
ਐੱਸ.ਐੱਚ.ਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਹਰਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੈਤੋਸਰਜਾ ਤੋਂ ਕਿਰਪਾਲ ਸਿੰਘ ਅਤੇ ਦਵਿੰਦਰ ਸਿੰਘ ਵਾਸੀਆਨ ਪਿੰਡ ਜੈਤੋਸਰਜਾ ਨੂੰ 29.28 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ।
Publish Date: Fri, 05 Jun 2026 06:34 PM (IST)
Updated Date: Fri, 05 Jun 2026 06:36 PM (IST)
ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ : ਥਾਣਾ ਰੰਗੜ ਨੰਗਲ ਦੀ ਪੁਲਸ ਨੇ 29.28 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏ.ਐੱਸ.ਆਈ ਹਰਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੈਤੋਸਰਜਾ ਤੋਂ ਕਿਰਪਾਲ ਸਿੰਘ ਅਤੇ ਦਵਿੰਦਰ ਸਿੰਘ ਵਾਸੀਆਨ ਪਿੰਡ ਜੈਤੋਸਰਜਾ ਨੂੰ 29.28 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾÇ ਕ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਏ.ਐਸ.ਆਈ ਹਰਪਿੰਦਰ ਸਿੰਘ, ਏ.ਐੱਸ.ਆਈ ਅਵਤਾਰ ਸਿੰਘ, ਰੀਡਰ ਸਤਿੰਦਰ ਸਿੰਘ ਬੇਦੀ, ਐਚ.ਸੀ ਮੁਖਤਾਰ ਸਿੰਘ ਆਦਿ ਹਾਜ਼ਰ ਸਨ।