- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਬੰਧਤ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀਆਂ ਵਿਜੇ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਗਿੱਲਾਵਾਲੀ ਵਿਖੇ ਬਣਾਏ ਜਾ ਰਹੇ ਪੁਲ ਦਾ ਕੰਮ ਪਿਛਲੇ ਕਰੀਬ 3-4 ਮਹੀਨੇ ਤੋਂ ਰੁਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਵਿਭਾਗ ਵਲੋਂ ਇਸ ਪੁਲ ਦੇ ਨਿਰਮਾਣ ਸੰਬੰਧੀ ਨਾ ਤਾਂ ਕੋਈ ਸਾਈਨ ਬੋਰਡ ਲਗਾਇਆ ਗਿਆ ਹੈ ਅਤੇ ਨਾ ਹੀ ਇੱਥੇ ਕੋਈ ਲਾਈਟ ਲਗਾਈ ਗਈ ਹੈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ - ਥਾਣਾ ਕੋਟਲੀ ਸੂਰਤ ਮੱਲੀ ਦੇ ਅਧੀਨ ਆਉਂਦੇ ਪਿੰਡ ਗਿੱਲਾਵਾਲੀ ਵਿਖੇ ਬਣਾਏ ਜਾ ਰਹੇ ਪੁਲ ਦੇ 40 ਫੁੱਟ ਡੂੰਘੇ ਖੱਡੇ ’ਚ ਡਿੱਗਣ ਕਾਰਨ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਸੰਬੰਧਤ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀਆਂ ਵਿਜੇ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਗਿੱਲਾਵਾਲੀ ਵਿਖੇ ਬਣਾਏ ਜਾ ਰਹੇ ਪੁਲ ਦਾ ਕੰਮ ਪਿਛਲੇ ਕਰੀਬ 3-4 ਮਹੀਨੇ ਤੋਂ ਰੁਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਵਿਭਾਗ ਵਲੋਂ ਇਸ ਪੁਲ ਦੇ ਨਿਰਮਾਣ ਸੰਬੰਧੀ ਨਾ ਤਾਂ ਕੋਈ ਸਾਈਨ ਬੋਰਡ ਲਗਾਇਆ ਗਿਆ ਹੈ ਅਤੇ ਨਾ ਹੀ ਇੱਥੇ ਕੋਈ ਲਾਈਟ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਬੀਤੀ ਰਾਤ ਪਿੰਡ ’ਚ ਇਕ ਪਰਿਵਾਰ ਵਲੋਂ ਜਗਰਾਤਾ ਕਰਵਾਇਆ ਗਿਆ ਜਿਸ ਵਿਚ ਸ਼ਾਮਲ ਹੋਣ ਲਈ ਸੰਬੰਧਤ ਪਰਿਵਾਰ ਦੇ ਤਿੰਨ ਨੌਜਵਾਨ ਲਵਪ੍ਰੀਤ, ਜਤਿੰਦਰ ਸਿੰਘ ਅਤੇ ਕਰਨ ਸਿੰਘ ਪਿੰਡ ’ਚ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਜਦ ਉਕਤ ਨੌਜਵਾਨ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਉਹ ਅਚਾਨਕ ਇਸ ਪੁਲ ਦੇ 40 ਫੁੱਟ ਡੂੰਘੇ ਖੱਡੇ ’ਚ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਅੰਮ੍ਰਿਤਸਰ ਦੇ ਇਕ ਹਸਪਤਾਲ ‘ਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਸੰਬੰਧਤ ਵਿਭਾਗ ਦੀ ਲਾਪਰਵਾਹੀ ਦੇ ਚਲਦਿਆਂ ਵਾਪਰਿਆ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੁੱਲ ਨੂੰ ਬਣਾਉਣ ਵਾਲੇ ਸੰਬੰਧਤ ਅਧਿਕਾਰੀਆਂ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਪੁਲ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਹੋਰ ਹਾਦਸਾ ਨਾ ਵਾਪਰ ਸਕੇ।