- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਵਰਿੰਦਰ ਕੁੰਦਰਾ ਪੁੱਤਰ ਵਿਜੇ ਕੁਮਾਰ ਵਾਸੀ ਧਿਆਨਪੁਰ ਨੇ ਦੱਸਿਆ ਕਿ ਉਸਦੀ ਕਸਬਾ ਧਿਆਨਪੁਰ ’ਚ ਸੀਮੈਂਟ ਦੀ ਦੁਕਾਨ ਹੈ ਅਤੇ ਉਨ੍ਹਾਂ ਦਾ ਸੀਮੈਂਟ ਦਾ ਗੋਦਾਮ ਕਾਲਾ ਅਫਗਾਨਾ ਰੋਡ ’ਤੇ ਸਥਿਤ ਹੈ।

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ। ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਕੇਸ ਦਰਜ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਵਰਿੰਦਰ ਕੁੰਦਰਾ ਪੁੱਤਰ ਵਿਜੇ ਕੁਮਾਰ ਵਾਸੀ ਧਿਆਨਪੁਰ ਨੇ ਦੱਸਿਆ ਕਿ ਉਸਦੀ ਕਸਬਾ ਧਿਆਨਪੁਰ ’ਚ ਸੀਮੈਂਟ ਦੀ ਦੁਕਾਨ ਹੈ ਅਤੇ ਉਨ੍ਹਾਂ ਦਾ ਸੀਮੈਂਟ ਦਾ ਗੋਦਾਮ ਕਾਲਾ ਅਫਗਾਨਾ ਰੋਡ ’ਤੇ ਸਥਿਤ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਇਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਅਤੇ ਉਸ ਵਲੋਂ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਾ ਕਿ ਪੁਲਸ ਨੇ ਵਰਿੰਦਰ ਕੁੰਦਰਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।