ਬਟਾਲਾ ਦੇ ਕਾਰੋਬਾਰੀ ਤੋਂ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਕਾਲ ਰਾਹੀਂ 50 ਲੱਖ ਦੀ ਫਿਰੌਤੀ ਮੰਗੀ, ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ
ਪੀੜਤ ਵੱਲੋਂ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Wed, 11 Nov 2026 08:02 AM (IST)
Updated Date: Wed, 11 Nov 2026 08:04 AM (IST)
ਬਟਾਲਾ (ਗੁਰਦਾਸਪੁਰ): ਅੱਡਾ ਹਰਚੋਵਾਲ ਵਿਖੇ ਇੱਕ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵੱਲੋਂ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।