ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਤੇਜ ਰਫਤਾਰ ਵਰਨਾ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਮੌਕੇ 'ਤੇ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖਮੀ
ਅੱਜ ਸਵੇਰੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਜੈਂਤੀਪੁਰ ਦੇ ਨਜ਼ਦੀਕ ਇਕ ਤੇਜ ਰਫਤਾਰ ਵਰਨਾ ਕਾਰ ਨੇ 2 ਮੋਟਰ ਸਾਈਕਲ ਚਾਲਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਜ਼ਮਖੀ ਹੋ ਗਿਆ।
Publish Date: Sun, 26 Jul 2026 01:38 PM (IST)
Updated Date: Sun, 26 Jul 2026 01:41 PM (IST)
ਰਾਜਨ ਤੇਹਨ, ਪੰਜਾਬੀ ਜਾਗਰਣ, ਬਟਾਲਾ - ਅੱਜ ਸਵੇਰੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਜੈਂਤੀਪੁਰ ਦੇ ਨਜ਼ਦੀਕ ਇਕ ਤੇਜ ਰਫਤਾਰ ਵਰਨਾ ਕਾਰ ਨੇ 2 ਮੋਟਰ ਸਾਈਕਲ ਚਾਲਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਜ਼ਮਖੀ ਹੋ ਗਿਆ।
ਇਸ ਸੰਬੰਧੀ ਜਾਣਕਾਰੀ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਗੁਰਜੀਤ ਸਿੰਘ, ਕਾਂਸਟੇਬਲ ਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਇਕ ਵਰਨਾ ਕਾਰ ਬਟਾਲਾ ਸਾਈਡ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜਦ ਇਹ ਕਾਰ ਜੈਂਤੀਪੁਰ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਪਹੁੰਚੀ ਤਾਂ ਉਕਤ ਕਾਰ ਨੇ 2 ਮੋਟਰ ਸਾਈਕਲ ਚਾਲਕਾਂ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਜ਼ਮੀ ਹੋ ਗਿਆ, ਜਿਸ ਨੂੰ ਉਸਦੇ ਪਰਿਵਾਰਿਕ ਮੈਂਬਰਾਂ ਵਲੋਂ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚਾਚੋਵਾਲੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਕਾਰ ਅਤੇ ਮੋਟਰ ਸਾਈਕਲ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਨੂੰ ਬਹਾਲ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਸ ਚੌਂਕੀ ਸ਼ੇਖੂਪੁਰ ਦੀ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।