- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ’ਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਵੀ ਅਧਿਕਾਰੀ ਨਾਲ ਗੱਲ ਨਹੀਂ ਹੋ ਸਕੀ ਅਤੇ ਨਾ ਹੀ ਫੋਨ ’ਤੇ ਕੋਈ ਅਧਿਕਾਰਤ ਜਾਣਕਾਰੀ ਦਿੱਤੀ ਗਈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਬੀਤੀ ਦੇਰ ਰਾਤ ਬਟਾਲਾ ਦੇ ਅਰਬਨ ਐਸਟੇਟ ਪੁਲਿਸ ਚੌਂਕੀ ਨੇੜੇ ਕਥਿਤ ਧਮਾਕੇ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹਾਲਾਂਕਿ, ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਂ ਪੁਸ਼ਟੀ ਜਾਰੀ ਨਹੀਂ ਕੀਤੀ ਗਈ। ਜਦਕਿ ਚੌਕੀ ਦੀ ਬਾਹਰੀ ਕੰਧ ਨੂੰ ਰਾਤੋ-ਰਾਤ ਪੁਲਿਸ ਨੇ ਪੁੱਟੀ ਨਾਲ ਭਰ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ’ਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਇਸ ਮਾਮਲੇ ਸਬੰਧੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਵੀ ਅਧਿਕਾਰੀ ਨਾਲ ਗੱਲ ਨਹੀਂ ਹੋ ਸਕੀ ਅਤੇ ਨਾ ਹੀ ਫੋਨ ’ਤੇ ਕੋਈ ਅਧਿਕਾਰਤ ਜਾਣਕਾਰੀ ਦਿੱਤੀ ਗਈ।
.jpg)
ਇਸ ਦੌਰਾਨ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਅਤੇ ਉਸ ਦੀ ਸਕਰੀਨਸ਼ਾਟ ਵਾਇਰਲ ਹੋ ਰਹੀ ਹੈ, ਜਿਸ ’ਚ ਇੱਕ ਕਥਿਤ ਗਰੁੱਪ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ’ਚ ਗ੍ਰਨੇਡ ਦੀ ਤਸਵੀਰ ਵੀ ਦਿਖਾਈ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਧਮਾਕੇ ਦਾ ਪਤਾ ਲੱਗਦਿਆਂ ਹੀ ਬਟਾਲਾ ਪੁਲਿਸ ਦੇ ਉੱਚ ਅਧਿਕਾਰੀ ਚੌਕੀ ਅਰਬਨ ਅਸਟੇਟ ਪਹੁੰਚ ਗਏ ਅਤੇ ਧਮਾਕੇ ਵਾਲੀ ਬਾਹਰੀ ਕੰਧ ਨੂੰ ਵਾਲ ਪੁੱਟੀ ਲਗਾ ਕੇ ਢੱਕ ਦਿੱਤਾ।
ਮਹੱਤਵਪੂਰਨ ਨੋਟ: ਇਸ ਸੋਸ਼ਲ ਮੀਡੀਆ ਪੋਸਟ ਦੀ ਸੁਤੰਤਰ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਪੁਲਿਸ ਵੱਲੋਂ ਇਸ ਦੀ ਸੱਚਾਈ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਇਸ ਲਈ ਵਾਇਰਲ ਦਾਅਵਿਆਂ ਦੀ ਪੁਸ਼ਟੀ ਹੋਣ ਤੱਕ ਉਨ੍ਹਾਂ ਨੂੰ ਸੱਚ ਨਹੀਂ ਮੰਨਿਆ ਜਾ ਸਕਦਾ।
ਇਸ ਮਾਮਲੇ ਵਿੱਚ ਜਿਵੇਂ ਹੀ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਆਵੇਗੀ, ਉਹ ਪਾਠਕਾਂ ਤੱਕ ਪਹੁੰਚਾਈ ਜਾਵੇਗੀ।