- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਛੋਟੇ ਹਾਥੀ (ਆਟੋ) 'ਚ 13 ਬੱਚੇ ਸਵਾਰ ਸਨ ਅਤੇ ਜਦੋਂ ਹਾਦਸਾ ਵਾਪਰਿਆ ਬੱਚਿਆਂ 'ਚ ਚੀਕ ਚਿਹਾੜਾ ਪੈ ਗਿਆ। ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਆ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਆਟੋ ਡਰਾਈਵਰ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਨਿੱਜੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਵੱਖ-ਵੱਖ ਪਿੰਡਾਂ ਤੋਂ ਲੈ ਕੇ ਸਕੂਲ ਛੱਡਣ ਜਾ ਰਿਹਾ ਸੀ ਅਤੇ ਜਦ ਉਹ ਸੈਦ ਮੁਬਾਰਕ ਨੇੜੇ ਮਰੂਤੀ ਸਜੂਕੀ ਏਜੰਸੀ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਚਾਲਕ ਨੇ ਉਸਦੇ ਆਟੋ ਨੂੰ ਟੱਕਰ ਮਾਰ ਦਿੱਤੀ।

ਸੁਖਦੇਵ ਸਿੰਘ/ ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਦੇ ਪਿੰਡ ਸੈਦ ਮੁਬਾਰਕ ਨੇੜੇ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੇ ਆਟੋ ਨੂੰ ਤੇਜ਼ ਰਫਤਾਰ ਕਾਰ ਨੇ ਜ਼ਬਰਦਸਤਕਰ ਮਾਰ ਦਿੱਤੀ। ਜਿਸ ਨਾਲ ਆਟੋ ਪਲਟ ਗਿਆ । ਇਸ ਹਾਦਸੇ 'ਚ ਤਿੰਨ ਬੱਚੇ ਜਖਮੀ ਹੋ ਗਏ ਹਨ ਜਦਕਿ ਵੱਡਾ ਜਾਨੀ ਨੁਕਸਾਨ ਹੋਣੋਂ ਬਚਾ ਹੋ ਗਿਆ ਹੈ। ਜ਼ਖਮੀ ਬੱਚਿਆਂ ਨੂੰ ਡਾਕਟਰੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟੇ ਹਾਥੀ (ਆਟੋ) 'ਚ 13 ਬੱਚੇ ਸਵਾਰ ਸਨ ਅਤੇ ਜਦੋਂ ਹਾਦਸਾ ਵਾਪਰਿਆ ਬੱਚਿਆਂ 'ਚ ਚੀਕ ਚਿਹਾੜਾ ਪੈ ਗਿਆ। ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਆ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਆਟੋ ਡਰਾਈਵਰ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਨਿੱਜੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਵੱਖ-ਵੱਖ ਪਿੰਡਾਂ ਤੋਂ ਲੈ ਕੇ ਸਕੂਲ ਛੱਡਣ ਜਾ ਰਿਹਾ ਸੀ ਅਤੇ ਜਦ ਉਹ ਸੈਦ ਮੁਬਾਰਕ ਨੇੜੇ ਮਰੂਤੀ ਸਜੂਕੀ ਏਜੰਸੀ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਚਾਲਕ ਨੇ ਉਸਦੇ ਆਟੋ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਆਟੋ ਪਲਟ ਗਿਆ । ਉਸ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ ਪਰ ਪਰਮਾਤਮਾ ਦੀ ਕਿਰਪਾ ਦੇ ਨਾਲ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦੇ ਥਾਣਾ ਸਦਰ ਦੇ ਏਐਸਆਈ ਕਰਮਜੀਤ ਸਿੰਘ ਮੌਕੇ 'ਤੇ ਪਹੁੰਚਿਆ ਅਤੇ ਉਨਾਂ ਨੇ ਕਿਹਾ ਕਿ ਕਾਰ ਨੂੰ ਕਬਜ਼ੇ 'ਚ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦਾ ਬਚਾਅ ਹੋ ਗਿਆ ਹੈ ਅਤੇ ਤਿੰਨ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।