- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਬਟਾਲਾ ’ਚ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਪਾਰਟੀ ਦੇ ਪੰਜਾਬ ਕਾਰਜ਼ਕਾਰੀ ਪ੍ਰਧਾਨ ਜਥੇ. ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ’ਚ ਆਏ ਹੋਏ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਪਾਰਟੀ ’ਚ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ।

ਸ਼ਾਮ ਤਿਵਾੜੀ/ਧਰਮਿੰਦਰ ਬਾਠ, ਬਟਾਲਾ /ਫਤਿਹਗੜ੍ਹ ਤੂੜੀਆਂ , ਪੰਜਾਬੀ ਜਾਗਰਣ : ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਬਟਾਲਾ ’ਚ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਪਾਰਟੀ ਦੇ ਪੰਜਾਬ ਕਾਰਜ਼ਕਾਰੀ ਪ੍ਰਧਾਨ ਜਥੇ. ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ’ਚ ਆਏ ਹੋਏ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਪਾਰਟੀ ’ਚ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਰਬਜੀਤ ਕੌਰ ਕਾਲਾ ਅਫਗਾਨਾ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਕਾਲਾ ਅਫਗਾਨਾ, ਇੰਦਰਜੀਤ ਸਿੰਘ ਬੋਪਾਰਾਏ, ਬਲਜੀਤ ਸਿੰਘ ਪੁਰੀਆਂ, ਹਰਪ੍ਰੀਤ ਸਿੰਘ ਲੰਗਰਵਾਲ, ਹਰਦੀਪ ਸਿੰਘ ਘਸੀਟਪੁਰ, ਹਰਦੇਵ ਸਿੰਘ ਘਸੀਟਪੁਰ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ ਦਾਬਾਵਾਲ (ਸਾਰੇ ਸਰਕਲ ਪ੍ਰਧਾਨ) ਨਿਯੁਕਤ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਪ੍ਰਧਾਨ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਯੂਥ ਵਿੰਗ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ, ਸ਼ਮਸ਼ੇਰ ਸਿੰਘ, ਹਰਜੰਤ ਸਿੰਘ ਸ਼ਾਮਲ ਹੋਏ। ਇਸ ਦੇ ਨਾਲ ਹੀ ਰਜਿੰਦਰ ਸਿੰਘ, ਦਲਵਿੰਦਰ ਸਿੰਘ, ਡਾ. ਸਤਪਾਲ ਸਿੰਘ, ਮੁਖਤਾਰ ਸਿੰਘ, ਗੁਰਨਾਮ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਰਾਜ ਸਿੰਘ, ਅਮਰੀਕ ਸਿੰਘ, ਸਤਵਿੰਦਰ ਸਿੰਘ ਸੱਤੀ, ਬਲਰਾਜ ਸਿੰਘ, ਸਾਬ ਸਿੰਘ, ਕਰਮਜੀਤ ਸਿੰਘ, ਹਰਚਰਨ ਸਿੰਘ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੀ ਕਾਰਜ਼ਕਾਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ. ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਪੰਜਾਬ ਅਤੇ ਪੰਜਾਬੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਸਰਕਾਰ ਅੱਗੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਫਰੰਟ ’ਤੇ ਫੇਲ ਸਾਬਤ ਹੋਈ ਅਤੇ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ’ਚ ਫੱਸਦੇ ਜਾ ਰਹੇ ਹਨ ਅਤੇ ਪੰਜਾਬ ’ਚ ਜੰਗਲ ਰਾਜ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨਾ ਅਤੇ ਲੋਕਾਂ ਦੇ ਹੱਕਾਂ ਲਈ ਅਵਾਜ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ’ਚ ਹੋਰ ਵੀ ਨਿਯੁਕਤੀਆਂ ਕੀਤੀਆਂ ਜਾਣਗੀਆਂ।