- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਰ ਅੰਦੇਸ਼ੀ ਅਤੇ ਦ੍ਰਿੜ ਸੋਚ ਦੇ ਨਾਲ ਆਪਣੇ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਧਾਇਕ ਸ਼ੈਰੀ ਕਲਸੀ 2027 ਚ ਬਟਾਲਾ ਵਿਧਾਨ ਸਭਾ ਹਲਕਾ ਦੀ ਚੋਣ ਲੜਨ ਜਾ ਰਹੇ ਹਨ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਉਹ ਦੂਜੀ ਵਾਰ ਲੋਕਾਂ ਦੀ ਸੇਵਾ ਕਰਨ ਲਈ ਮੁੜ ਵਿਧਾਇਕ ਬਣਨਗੇ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਵਿੱਚ ਚੋਣਾਂ ਦਾ ਬਿਗਲ ਵੱਜ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਚ ਹਲਕਾ ਬਟਾਲਾ ਦੇ ਮੌਜੂਦਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮੁੜ ਟਿਕਟ ਦੇ ਕੇ ਥਾਪੜਾ ਦਿੱਤਾ ਹੈ।
ਹਲਕਾ ਬਟਾਲਾ ਤੋਂ 2022 ਚ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਚੋਣ ਲੜੀ ਸੀ ਅਤੇ ਉਹ ਆਪਣੇ ਵਿਰੋਧੀਆਂ ਨੂੰ ਹਰਾ ਕੇ 28472 ਵੋਟਾਂ ਦੀ ਫਰਕ ਨਾਲ ਜੇਤੂ ਰਹੇ ਸਨ। ਸਿਆਸਤ ਚ ਆਉਣ ਤੋਂ ਪਹਿਲਾਂ ਸ਼ੈਰੀ ਕਲਸੀ ਇੱਕ ਫਿਜਓਥੈਰਪਿਸਟ ਅਤੇ ਸਮਾਜ ਸੇਵਕ ਵਜੋਂ ਲੋਕਾਂ ਚ ਵਿਚਰਦੇ ਸਨ ਅਤੇ 2015 ਚ ਆਮ ਆਦਮੀ ਪਾਰਟੀ ਨਾਲ ਜੁੜ ਗਏ ਅਤੇ ਰਾਜਨੀਤਿਕ ਸਫਰ ਸ਼ੁਰੂ ਕੀਤਾ ਅਤੇ ਅੱਗੇ ਵੱਧਦੇ ਗਏ। ਵਿਧਾਇਕ ਸ਼ੈਰੀ ਕਲਸੀ 2024 ਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਲੜੀ ਸੀ ਅਤੇ ਉਸ ਤੋਂ ਬਾਅਦ 2024 ਚ ਪਾਰਟੀ ਨੇ ਸ਼ੇੈਰੀ ਕਲਸੀ ਦੀ ਵਧੀਆ ਕਾਰਗੁਜਾਰੀ ਨੂੰ ਦੇਖਦਿਆਂ ਉਸ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਸੀ।
38 ਸਾਲਾ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਬਟਾਲਾ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਕੇ ਮੀਲ ਪੱਥਰ ਗੱਡੇ ਹਨ। ਲੋਕਾਂ ਚ ਜਨ ਆਧਾਰ ਰੱਖਣ ਵਾਲੇ ਸ਼ੈਰੀ ਕਲਸੀ ਸੂਬੇ ਚ ਵੀ ਪਾਰਟੀ ਦੀਆਂ ਗਤੀਵਿਧੀਆਂ ਚ ਅੱਗੇ ਹੋ ਕੇ ਵਿਚਰਦੇ ਹਨ। ਸ਼ੇੈਰੀ ਕਲਸੀ ਦੀ ਅਗਵਾਈ ਹੇਠ ਕੁਝ ਸਮਾਂ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਸੀ ਅਤੇ ਬਟਾਲਾ ਚ ਨਗਰ ਨਿਗਮ ਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਉਣ ਪਿੱਛੇ ਸ਼ਹਿਰੀ ਕਲਸੀ ਦਾ ਵੱਡਾ ਯੋਗਦਾਨ ਸੀ। ਦੂਰ ਅੰਦੇਸ਼ੀ ਅਤੇ ਦ੍ਰਿੜ ਸੋਚ ਦੇ ਨਾਲ ਆਪਣੇ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਧਾਇਕ ਸ਼ੈਰੀ ਕਲਸੀ 2027 ਚ ਬਟਾਲਾ ਵਿਧਾਨ ਸਭਾ ਹਲਕਾ ਦੀ ਚੋਣ ਲੜਨ ਜਾ ਰਹੇ ਹਨ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਉਹ ਦੂਜੀ ਵਾਰ ਲੋਕਾਂ ਦੀ ਸੇਵਾ ਕਰਨ ਲਈ ਮੁੜ ਵਿਧਾਇਕ ਬਣਨਗੇ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।।