- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਮਨਜੀਤ ਸਿੰਘ ਨੇ 182 ਵੋਟਾਂ ਪ੍ਰਾਪਤ ਕਰਕੇ ਸਕੱਤਰ ਦੇ ਅਹੁਦੇ ’ਤੇ ਜਿੱਤ ਹਾਸਲ ਕੀਤੀ। ਫਾਈਨਾਂਸ ਸਕੱਤਰ ਦੇ ਅਹੁਦੇ ਲਈ ਐਡਵੋਕੇਟ ਗਗਨਪ੍ਰੀਤ ਸੈਣੀ ਅਤੇ ਐਡਵੋਕੇਟ ਸਚਿਨ ਤਲਗੋਤਰਾ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਐਡਵੋਕੇਟ ਸਚਿਨ ਤਲਗੋਤਰਾ ਨੇ 209 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ।

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ ਬਟਾਲਾ ਬਾਰ ਐਸੋਸੀਏਸ਼ਨ ਦੀ ਚੋਣ ਅੱਜ ਸਥਾਨਕ ਕੋਰਟ ਕੰਪਲੈਕਸ ਬਟਾਲਾ ਵਿਖੇ ਅਮਨ-ਅਮਾਨ ਅਤੇ ਸੁਖਾਵੇਂ ਮਾਹੌਲ ਵਿੱਚ ਕਰਵਾਈ ਗਈ। ਚੋਣ ਦੌਰਾਨ ਵਕੀਲਾਂ ਵੱਲੋਂ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਰਘਬੀਰ ਸਿੰਘ ਬਾਜਵਾ ਅਤੇ ਐਡਵੋਕੇਟ ਸਤਿੰਦਰਪਾਲ ਸਿੰਘ ਕਾਹਲੋਂ ਚੋਣ ਮੈਦਾਨ ਵਿੱਚ ਸਨ। ਵੋਟਾਂ ਦੀ ਗਿਣਤੀ ਉਪਰੰਤ ਐਡਵੋਕੇਟ ਸਤਿੰਦਰਪਾਲ ਸਿੰਘ ਕਾਹਲੋਂ ਨੇ 207 ਵੋਟਾਂ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ ਤੀਜੀ ਵਾਰ ਬਟਾਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ।
ਸਕੱਤਰ ਦੇ ਅਹੁਦੇ ਲਈ ਐਡਵੋਕੇਟ ਮਨਜੀਤ ਸਿੰਘ, ਐਡਵੋਕੇਟ ਮਨਜਿੰਦਰ ਸਿੰਘ ਗੋਰਾਇਆ ਅਤੇ ਐਡਵੋਕੇਟ ਸੰਦੀਪ ਕੁਮਾਰ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਐਡਵੋਕੇਟ ਮਨਜੀਤ ਸਿੰਘ ਨੇ 182 ਵੋਟਾਂ ਪ੍ਰਾਪਤ ਕਰਕੇ ਸਕੱਤਰ ਦੇ ਅਹੁਦੇ ’ਤੇ ਜਿੱਤ ਹਾਸਲ ਕੀਤੀ। ਫਾਈਨਾਂਸ ਸਕੱਤਰ ਦੇ ਅਹੁਦੇ ਲਈ ਐਡਵੋਕੇਟ ਗਗਨਪ੍ਰੀਤ ਸੈਣੀ ਅਤੇ ਐਡਵੋਕੇਟ ਸਚਿਨ ਤਲਗੋਤਰਾ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਐਡਵੋਕੇਟ ਸਚਿਨ ਤਲਗੋਤਰਾ ਨੇ 209 ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਜੁਆਇੰਟ ਸਕੱਤਰ ਦੇ ਅਹੁਦੇ ਲਈ ਐਡਵੋਕੇਟ ਸਿਮਰਨਜੀਤ ਕੌਰ ਬਾਜਵਾ ਅਤੇ ਐਡਵੋਕੇਟ ਸਿਮਰਨਜੀਤ ਕੌਰ ਚੋਣ ਮੈਦਾਨ ਵਿੱਚ ਸਨ। ਐਡਵੋਕੇਟ ਸਿਮਰਨਜੀਤ ਕੌਰ ਬਾਜਵਾ ਨੇ 192 ਵੋਟਾਂ ਹਾਸਲ ਕਰਕੇ ਜੁਆਇੰਟ ਸਕੱਤਰ ਦੇ ਅਹੁਦੇ ’ਤੇ ਜਿੱਤ ਦਰਜ ਕੀਤੀ।
ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ। ਨਤੀਜੇ ਐਲਾਨੇ ਜਾਣ ਤੋਂ ਬਾਅਦ ਜੇਤੂ ਉਮੀਦਵਾਰਾਂ ਨੂੰ ਸਾਥੀ ਵਕੀਲਾਂ ਅਤੇ ਸਮਰਥਕਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਕਾਹਲੋਂ ਨੇ ਕਿਹਾ ਕਿ ਬਟਾਲਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜੋ ਜ਼ਿੰਮੇਵਾਰੀ ਮੁੜ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਾਰ ਦੇ ਸਮੂਹ ਮੈਂਬਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਵਕੀਲਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਕੋਲ ਉਠਾ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਏਕਤਾ ਅਤੇ ਵਕੀਲਾਂ ਦੇ ਸਨਮਾਨ ਨੂੰ ਕਾਇਮ ਰੱਖਦਿਆਂ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਰਘਬੀਰ ਸਿੰਘ ਸੰਧੂ, ਐਡਵੋਕੇਟ ਆਰ.ਐੱਸ. ਸੰਧੂ, ਐਡਵੋਕੇਟ ਪਰਮੀਤ ਸਿੰਘ ਬੇਦੀ, ਐਡਵੋਕੇਟ ਭਰਤ ਅਗਰਵਾਲ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ।