
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ।ਦੱਸਿਆ ਜਾ ਰਿਹਾ ਹੈ ਕਿ ਓਮ ਮੈਡੀਕਲ ਸਟੋਰ ਦੇ ਮਾਲਕ ਤੋਂ ਪਿਛਲੇ ਦੋ ਮਹੀਨਿਆਂ ਤੋਂ ਵਿਦੇਸ਼ੀ ਨੰਬਰਾਂ ਰਾਹੀਂ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਐਤਵਾਰ ਦੀ ਦੁਆਹਿਰ ਨੂੰ ਦੁਕਾਨ ’ਤੇ ਗੋਲੀਆਂ ਚਲਾਉਣ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਰਾਤ ਨੂੰ ਮੁੜ ਅਣਪਛਾਤੇ ਵਿਅਕਤੀਆਂ ਨੇ ਓਮ ਮੈਡੀਕਲ ਸਟੋਰ ਦੇ ਮਾਲਕ ਦੇ ਘਰ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਐਤਵਾਰ ਦੁਪਹਿਰ ਕਰੀਬ ਢਾਈ ਵਜੇ ਜਲੰਧਰ ਰੋਡ ਸਥਿਤ ਓਮ ਮੈਡੀਕਲ ਸਟੋਰ ’ਤੇ ਅਣਪਛਾਤੇ ਬਾਈਕ ਸਵਾਰਾਂ ਨੇ ਦੋ ਵਾਰ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪਿਸਤੌਲ ਤੋਂ ਦੋਵੇਂ ਵਾਰ ਫਾਇਰ ਮਿਸ ਹੋ ਗਏ। ਇਸ ਦੌਰਾਨ ਅਣਪਛਾਤੇ ਮੁਲਜ਼ਮ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ।ਇਸ ਤੋਂ ਬਾਅਦ ਐਤਵਾਰ ਰਾਤ ਕਰੀਬ ਸਾਢੇ 10 ਵਜੇ ਅਣਪਛਾਤੇ ਵਿਅਕਤੀਆਂ ਨੇ ਨਵਰੂਪ ਨਗਰ ਸਥਿਤ ਓਮ ਮੈਡੀਕਲ ਸਟੋਰ ਦੇ ਮਾਲਕ ਦੇ ਘਰ ’ਤੇ ਵੀ ਗੋਲੀਆਂ ਚਲਾ ਦਿੱਤੀਆਂ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ।ਦੱਸਿਆ ਜਾ ਰਿਹਾ ਹੈ ਕਿ ਓਮ ਮੈਡੀਕਲ ਸਟੋਰ ਦੇ ਮਾਲਕ ਤੋਂ ਪਿਛਲੇ ਦੋ ਮਹੀਨਿਆਂ ਤੋਂ ਵਿਦੇਸ਼ੀ ਨੰਬਰਾਂ ਰਾਹੀਂ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।