- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਪ੍ਰਿੰਸ ਵਲੋਂ ਹਲਕੇ ਵਿੱਚ ਹਰ ਰੋਜ਼ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੂਸਰੀਆਂ ਪਾਰਟੀਆਂ ਦੇ ਵਰਕਰਾਂ ਨੂੰ ਵਾਰਿਸ ਪੰਜਾਬ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਸ਼ਾਮ ਤਿਵਾੜੀ,ਪੰਜਾਬੀ ਜਾਗਰਣ, ਬਟਾਲਾ: ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦਰਪੁਰ ਰਜੋਆ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 25 ਮੈਂਬਰੀ ਕਮੇਟੀ ਅਤੇ ਬੀਬੀਆਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਪ੍ਰਿੰਸ ਵਲੋਂ ਹਲਕੇ ਵਿੱਚ ਹਰ ਰੋਜ਼ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੂਸਰੀਆਂ ਪਾਰਟੀਆਂ ਦੇ ਵਰਕਰਾਂ ਨੂੰ ਵਾਰਿਸ ਪੰਜਾਬ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮਨਵਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਆਪਣਾ ਫੈਸਲਾ ਸੁਣਾਉਣਗੇ। ਇਸ ਮੌਕੇ ਵਾਈਸ ਪ੍ਰਧਾਨ ਪੰਜਾਬ ਬੀਬੀ ਅਮਨਦੀਪ ਕੌਰ ਰੰਧਾਵਾ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸਤਿੰਦਰਜੀਤ ਸਿੰਘ ਗਿੱਲ, ਜਰਨਲ ਸਕੱਤਰ ਮਨਜੀਤ ਸਿੰਘ ਪਾਹੜਾ, ਦਲਬੀਰ ਸਿੰਘ ਧਾਰੀਵਾਲ, ਜਸਬੀਰ ਪਾਲ ਸਿੰਘ, ਸੁਖਜੀਤ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਗੁਰਸੇਵਕ ਸਿੰਘ, ਮਹਿੰਦਰ ਸਿੰਘ, ਗੁਰਜਿੰਦਰ ਸਿੰਘ, ਸੁਲੱਖਣ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਪਲਵਿੰਦਰ ਸਿੰਘ ਮਿੰਟੂ, ਮਨਜਿੰਦਰ ਸਿੰਘ ਮੰਨੀ, ਪ੍ਰਭ ਦਿਆਲ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਅਰਸ਼ਦੀਪ ਸਿੰਘ, ਚਨਦੀਪ ਸਿੰਘ, ਜੈ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਸੰਦੀਪ ਸਿੰਘ, ਅਕਵਿੰਦਰ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਸੁਰਜੀਤ ਕੌਰ, ਰਤਨ ਕੌਰ, ਸਰਬਜੀਤ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।