ਪਹਿਲਾਂ ਕੈਨੇਡਾ ’ਚ ਪੁੱਤ-ਨੂੰਹ ਦੀ ਮੌਤ, ਹੁਣ ਬੈਂਕ ਦੀ ਪਰੇਸ਼ਾਨੀ ਤੋਂ ਤੰਗ ਆ ਕੇ ਪਿਓ ਨੇ ਕੀਤੀ ਆਤਮਹੱਤਿਆ; PNB ਮੈਨੇਜਰ ਨੇ ਦੋਸ਼ਾਂ ਨੂੰ ਨਕਾਰਿਆ
ਜਾਣਕਾਰੀ ਅਨੁਸਾਰ ਮ੍ਰਿਤਕ ਨੇ 60 ਲੱਖ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਵੱਡੇ ਪੁੱਤਰ ਅਤੇ ਨੂੰਹ ਨੂੰ ਕੈਨੇਡਾ ਭੇਜਿਆ ਸੀ ਪਰ ਉੱਥੇ ਦੋਵਾਂ ਦੀ ਮੌਤ ਹੋ ਗਈ ਸੀ। ਜਦੋਂਕਿ ਮ੍ਰਿਤਕ ਮਨਜੀਤ ਸਿੰਘ ਦਾ ਛੋਟਾ ਪੁੱਤਰ ਠੇਕੇ 'ਤੇ ਖੇਤੀ ਕਰਦਾ ਹੈ।
Publish Date: Thu, 22 Oct 2026 11:56 AM (IST)
Updated Date: Thu, 22 Oct 2026 12:02 PM (IST)
ਜਾਗਰਣ ਸੰਵਾਦਦਾਤਾ, ਬਟਾਲਾ। ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਇਲਾਕੇ ਦੇ ਪਿੰਡ ਨੰਗਲ ਝੋਰ ’ਚ 54 ਸਾਲਾ ਮਨਜੀਤ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੀ.ਐੱਨ.ਬੀ. (PNB) ਦੇ ਬੈਂਕ ਮੈਨੇਜਰ 'ਤੇ ਮ੍ਰਿਤਕ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਹਾਲਾਂਕਿ, ਬੈਂਕ ਮੈਨੇਜਰ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੇ 60 ਲੱਖ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਵੱਡੇ ਪੁੱਤਰ ਅਤੇ ਨੂੰਹ ਨੂੰ ਕੈਨੇਡਾ ਭੇਜਿਆ ਸੀ ਪਰ ਉੱਥੇ ਦੋਵਾਂ ਦੀ ਮੌਤ ਹੋ ਗਈ ਸੀ। ਜਦੋਂਕਿ ਮ੍ਰਿਤਕ ਮਨਜੀਤ ਸਿੰਘ ਦਾ ਛੋਟਾ ਪੁੱਤਰ ਠੇਕੇ 'ਤੇ ਖੇਤੀ ਕਰਦਾ ਹੈ।
ਪੀ.ਐੱਨ.ਬੀ. ਮੈਨੇਜਰ ਮਠੋਲਾ ਅਨੁਪਮ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਬੰਧਤ ਵਿਅਕਤੀ ਦੇ ਪੁੱਤਰ ਦੀ ਲਿਮਿਟ ਦੀ ਰਿਕਵਰੀ ਦੇ ਚਲਦਿਆਂ ਖਾਤੇ ਵਿੱਚੋਂ ਪੈਸੇ ਕੱਟੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦਾ ਕੋਈ ਨਿੱਜੀ ਲੈਣ-ਦੇਣ ਨਹੀਂ ਹੈ।