ਅਸ਼ਵਨੀ ਸੇਖੜੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ, ਬਟਾਲਾ-ਗੁਰਦਾਸਪੁਰ ਰੂਟ 'ਤੇ ਵੰਦੇ ਭਾਰਤ ਟਰੇਨ ਲਈ ਕੀਤਾ ਧੰਨਵਾਦ
ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਸ਼ਵਨੀ ਸੇਖੜੀ ਵਲੋਂ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵਲੋਂ ਅੰਮ੍ਰਿਤਸਰ ਤੋਂ ਸ਼੍ਰੀ ਵੈਸ਼ਣੋ ਦੇਵੀ ਕੱਟੜਾ ਜਾਣ ਵਾਲੀ ਵੰਦੇ ਭਾਰਤ ਟਰੇਨ ਦਾ ਰੂਟ ਬਟਾਲਾ ਗੁਰਦਾਸਪੁਰ ਦੇ ਰਸਤੇ ਸ਼ੁਰੂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Publish Date: Sat, 13 Jun 2026 03:58 PM (IST)
Updated Date: Sat, 13 Jun 2026 04:04 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ। ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਸ਼ਵਨੀ ਸੇਖੜੀ ਵਲੋਂ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵਲੋਂ ਅੰਮ੍ਰਿਤਸਰ ਤੋਂ ਸ਼੍ਰੀ ਵੈਸ਼ਣੋ ਦੇਵੀ ਕੱਟੜਾ ਜਾਣ ਵਾਲੀ ਵੰਦੇ ਭਾਰਤ ਟਰੇਨ ਦਾ ਰੂਟ ਬਟਾਲਾ ਗੁਰਦਾਸਪੁਰ ਦੇ ਰਸਤੇ ਸ਼ੁਰੂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਵਲੋਂ ਕੁਝ ਮਹੀਨੇ ਪਹਿਲਾਂ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੰਮ੍ਰਿਤਸਰ ਤੋਂ ਸ਼੍ਰੀ ਵੈਸ਼ਣੋ ਦੇਵੀ ਕੱਟੜਾ ਤੱਕ ਚੱਲਣ ਵਾਲੀ ਵੰਦੇ ਭਾਰਤ ਦਾ ਰੂਟ ਬਟਾਲਾ-ਗੁਰਦਾਸਪੁਰ ਰਾਹੀਂ ਕਰਨ ਸੰਬੰਧ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਕੇਂਦਰ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਜਲਦ ਹੀ ਇਸ ਟਰੇਨ ਦਾ ਰੂਟ ਬਟਾਲਾ-ਗੁਰਦਾਸਪੁਰ ਰਾਹੀਂ ਕਰਨਗੇ ਅਤੇ ਇਹ ਟਰੇਨ ਬਟਾਲਾ ਅਤੇ ਗੁਰਦਾਸਪੁਰ ਦੇ ਰੇਵਲੇ ਸਟੇਸ਼ਨ ’ਤੇ ਰੁਕ ਕੇ ਅੱਗੇ ਜਾਇਆ ਕਰੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੰਦੇ ਭਾਰਤ ਦਾ ਰੂਟ ਬਟਾਲਾ-ਗੁਰਦਾਸਪੁਰ ਰਾਹੀਂ ਕਰਕੇ ਇਤਿਹਾਸਕ ਫੈਸਲਾ ਲਿਆ ਹੈ ਅਤੇ ਇਹ ਟਰੇਨ ਹੁਣ 16 ਜੂਨ ਨੂੰ ਬਟਾਲਾ ਗੁਰਦਾਸਪੁਰ ਰੂਟ ਦੇ ਰਸਤੇ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਸਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਸ਼੍ਰੀ ਵੈਸ਼ਣੋ ਦੇਵੀ ਕੱਟੜਾ ਜਾਣ ਵਾਲੀ ਵੰਦੇ ਭਾਰਤ ਦਾ ਬਟਾਲਾ-ਗੁਰਦਾਸਪੁਰ ਰੂਟ ਰਾਹੀਂ ਚੱਲਣ ਦੇ ਚਲਦਿਆਂ, ਜਿਥੇ ਸੰਗਤਾਂ ਨੂੰ ਕਾਫੀ ਸਹੂਲਤ ਮਿਲੇਗੀ, ਉੱਥੇ ਨਾਲ ਹੀ ਇਸ ਨਾਲ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਕਾਫੀ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਵੀ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਦਾ ਬਟਾਲਾ-ਗੁਰਦਾਸਪੁਰ ਰੂਟ ਰਾਹੀਂ ਚੱਲਣ ਦੇ ਕਾਰਨ ਲੋਕਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਅਸ਼ਵਨੀ ਮਲਹੋਤਰਾ, ਕੁਲਭੂਸ਼ਨ ਵਿਗ, ਰੂਬੀ ਭੁੱਲਰ, ਕਿਸ਼ਨ ਲਾਲ ਆਦਿ ਹਾਜ਼ਰ ਸਨ।