- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਥਾਨਾ ਕੋਟਲੀ ਸੂਰਤ ਮੱਲੀ ਵਿੱਚ ਤੈਨਾਤ ਏਐਸਆਈ ਅਮਰੀਕ ਸਿੰਘ ਵਾਸੀ ਕਲਾਨੌਰ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋਣ ਤੇ ਪੁਲਿਸ ਥਾਣਾ ਕਲਾਨੌਰ ਵੱਲੋਂ ਮਾਮਲਾ ਦਰਜ ਕੀਤਾ ਗਿਆ । ਪੁਲਿਸ ਥਾਣਾ ਐਸਐਚਓ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਦਰਜ ਕਰਵਏ ਬਿਆਨ ਵਿਚ ਦੱਸਿਆ ਕਿ ਉਸ ਦਾ ਪਤੀ ਏਐਸਆਈ ਅਮਰੀਕ ਸਿੰਘ ਜੋ ਉਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿੱਚ ਤੈਨਾਤ ਸੀ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਪੁਲਿਸ ਥਾਨਾ ਕੋਟਲੀ ਸੂਰਤ ਮੱਲੀ ਵਿੱਚ ਤੈਨਾਤ ਏਐਸਆਈ ਅਮਰੀਕ ਸਿੰਘ ਵਾਸੀ ਕਲਾਨੌਰ ਦੀ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋਣ ਤੇ ਪੁਲਿਸ ਥਾਣਾ ਕਲਾਨੌਰ ਵੱਲੋਂ ਮਾਮਲਾ ਦਰਜ ਕੀਤਾ ਗਿਆ । ਪੁਲਿਸ ਥਾਣਾ ਐਸਐਚਓ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਦਰਜ ਕਰਵਏ ਬਿਆਨ ਵਿਚ ਦੱਸਿਆ ਕਿ ਉਸ ਦਾ ਪਤੀ ਏਐਸਆਈ ਅਮਰੀਕ ਸਿੰਘ ਜੋ ਉਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿੱਚ ਤੈਨਾਤ ਸੀ ਡਿਊਟੀ ਤੋਂ ਪਰਤ ਰਿਹਾ ਸੀ ਕਿ ਕਲਾਨੌਰ ਆਬਾਦੀ ਅਰਲੀਭੰਨ ਮਾਰਗ ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਏਐਸਆਈ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਕੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਏਐਸਆਈ ਅਮਰੀਕ ਸਿੰਘ ਦਾ ਮ੍ਰਿਤਕ ਦੇਹ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਕਰਕੇ ਲਾਸ ਪਰਿਵਾਰਕ ਜੀਆਂ ਨੂੰ ਸੌਂਪ ਦਿੱਤੀ ਗਈ ਹੈ । ਇਥੇ ਦੱਸਣ ਯੋਗ ਹੈ ਕਿ ਏਐਸਆਈ ਅਮਰੀਕ ਸਿੰਘ ਪੁਲਿਸ ਜਿਲਾ ਬਟਾਲਾ ਵਿੱਚ ਭਰਤੀ ਹੋਣ ਉਪਰੰਤ ਲੰਮੇ ਸਮੇਂ ਤੋਂ ਪੁਲਿਸ ਜਿਲਾ ਬਟਾਲਾ ਵਿੱਚ ਡਿਊਟੀ ਕਰ ਰਿਹਾ ਸੀ।