- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਦੇਰ ਰਾਤ ਇੱਕ ਵਾਰ ਫਿਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਇੱਕ ਘਰ ਦੇ ਗੇਟ ਵੱਲ 2 ਤੋਂ 3 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਦੇਰ ਰਾਤ ਇੱਕ ਵਾਰ ਫਿਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਇੱਕ ਘਰ ਦੇ ਗੇਟ ਵੱਲ 2 ਤੋਂ 3 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।ਘਰ ਦੇ ਮਾਲਕ ਮੋਨੂ ਉਰਫ਼ ਧੋਬੀ, ਜੋ ਡਰਾਈਕਲੀਨਿੰਗ ਦਾ ਕਾਰੋਬਾਰ ਕਰਦੇ ਹਨ, ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਬੀਤੇ ਦਿਨ ਗਾਂਧੀ ਕੈਂਪ ਵਿੱਚ ਹੋਈ ਗੋਲੀ਼ਬਾਰੀ ਦੀ ਘਟਨਾ ਸਬੰਧੀ ਉਨ੍ਹਾਂ ਨੇ ਆਪਣੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪੁਲਿਸ ਨੂੰ ਮੁਹੱਈਆ ਕਰਵਾਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਮੋਨੂ ਉਰਫ਼ ਧੋਬੀ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਸੇ ਕਾਰਨ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਉਹ ਆਪਣੇ ਬੱਚਿਆਂ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਪੀੜਤ ਨੇ ਐੱਸਐੱਸਪੀ ਬਟਾਲਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੋਨੂ ਉਰਫ਼ ਧੋਬੀ ਦੇ ਘਰ ਦੇ ਬਾਹਰ 2 ਤੋਂ 3 ਰਾਊਂਡ ਫਾਇਰ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਮੋਟਰਸਾਈਕਲ ’ਤੇ ਸਵਾਰ 2 ਤੋਂ 3 ਨੌਜਵਾਨ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।