- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਦੌਰਾਨ ਉਸਦਾ ਕੁਝ ਅਣਪਛਾਤੇ ਨੌਜਵਾਨਾਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਉਨ੍ਹਾਂ ਕਿਹਾ ਕਿ ਜਦ ਵਰਿੰਦਰ ਸਿੰਘ ਹੋਟਲ ਦੇ ਬਾਹਰ ਗਿਆ ਤਾਂ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਇੱਟਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਸ਼ਾਮ ਤਿਵਾੜੀ\ਰਾਜਨ ਤਰੇਹਨ, ਪੰਜਾਬੀ ਜਾਗਰਣ, ਬਟਾਲਾ : ਬੀਤੇ ਦਿਨੀਂ ਬਟਾਲਾ ਦੇ ਇਕ ਹੋਟਲ ’ਚ ਆਪਣੇ ਦੋਸਤਾਂ ਨਾਲ ਜਨਮ ਦਿਨ ਪਾਰਟੀ ’ਤੇ ਗਏ ਇਕ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਹੋਟਲ ਦੇ ਬਾਹਰ ਉਕਤ ਨੌਜਵਾਨ ’ਤੇ ਇੱਟਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਜਿਸਦੀ ਅੰਮ੍ਰਿਤਸਰ ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੱਠਵਾਲ ਬਟਾਲਾ ਵਜੋਂ ਹੋਈ ਹੈ।
ਇਸ ਮੌਕੇ ਅੱਜ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਦੋਸਤਾਂ ਵਲੋਂ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਅਣਪਛਾਤੇ ਨੌਜਵਾਨਾਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਦੋਸਤਾਂ ਰਣਜੀਤ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਅਕਾਸ਼, ਜੁਗਰਾਜ ਸਿੰਘ, ਅਜੇ, ਸਤਪਾਲ ਸਿੰਘ, ਬਲਜੀਤ ਸਿੰਘ, ਲਵਪ੍ਰੀਤ ਸਿੰਘ, ਵੰਸ਼ਦੀਪ ਸਿੰਘ, ਕਰਨ, ਸਾਜਨ, ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਵਰਿੰਦਰ ਸਿੰਘ 18 ਅਕਤੂਬਰ ਦੀ ਰਾਤ ਨੂੰ ਆਪਣੇ ਦੋਸਤ ਦੀ ਜਨਮ ਦਿਨ ਪਾਰਟੀ ‘ਤੇ ਬਾਈਪਾਸ ਬਟਾਲਾ ’ਤੇ ਸਥਿਤ ਇਕ ਹੋਟਲ ’ਚ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਉਸਦਾ ਕੁਝ ਅਣਪਛਾਤੇ ਨੌਜਵਾਨਾਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਉਨ੍ਹਾਂ ਕਿਹਾ ਕਿ ਜਦ ਵਰਿੰਦਰ ਸਿੰਘ ਹੋਟਲ ਦੇ ਬਾਹਰ ਗਿਆ ਤਾਂ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਇੱਟਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਦੋਸਤਾਂ ਵਲੋਂ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਨ੍ਹਾਂ ਕਿਹਾ ਕਿ 19 ਅਕਤੂਬਰ ਨੂੰ ਵਰਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵਲੋਂ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਅਣਪਛਾਤੇ ਨੌਜਵਾਨਾਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਦ ਐੱਸਐੱਚਓ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਬੰਧਤ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਮਾਤਾ ਸਤਨਾਮ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਨੌਜਵਾਨਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।