- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
15 ਦਿਨ ਪਹਿਲਾਂ ਲਾਪਤਾ ਹੋਏ 25 ਸਾਲਾ ਨੌਜਵਾਨ ਦੀ ਲਾਸ਼ ਕੰਡਿਆਲ ਬਾਈਪਾਸ ਬਟਾਲਾ ਨਜ਼ਦੀਕ ਝਾੜੀਆਂ ’ਚੋਂ ਮਿਲੀ ਹੈ। ਇਸ ਸੰਬੰਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਸਹੁਰਾ ਪਰਿਵਾਰ ਦੇ ਕੁਝ ਵਿਅਕਤੀਆਂ ’ਤੇ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : 15 ਦਿਨ ਪਹਿਲਾਂ ਲਾਪਤਾ ਹੋਏ 25 ਸਾਲਾ ਨੌਜਵਾਨ ਦੀ ਲਾਸ਼ ਕੰਡਿਆਲ ਬਾਈਪਾਸ ਬਟਾਲਾ ਨਜ਼ਦੀਕ ਝਾੜੀਆਂ ’ਚੋਂ ਮਿਲੀ ਹੈ। ਇਸ ਸੰਬੰਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੇ ਸਹੁਰਾ ਪਰਿਵਾਰ ਦੇ ਕੁਝ ਵਿਅਕਤੀਆਂ ’ਤੇ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਲਾਈਨ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਜਾਣਕਾਰੀ ’ਚ ਮ੍ਰਿਤਕ ਨੌਜਵਾਨ ਦੇ ਪਿਤਾ ਵਿਕਰਮਜੀਤ ਸਿੰਘ ਪੁੱਤਰ ਲੇਟ ਤੇਜਾ ਸਿੰਘ ਵਾਸੀ ਵੈਰੋਨੰਗਲ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੰਜਾਬ ਸਿੰਘ (25) ਬੀਤੀ 25 ਜੁਲਾਈ ਤੋਂ ਲਾਪਤਾ ਹੋਇਆ ਸੀ ਅਤੇ ਇਸ ਸੰਬੰਧੀ ਉਨ੍ਹਾਂ ਵਲੋਂ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਬੀਤੇ ਦਿਨੀ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਕੰਡਿਆਲ ਬਾਈਪਾਸ ਬਟਾਲਾ ਨਜ਼ਦੀਕ ਝਾੜੀਆਂ ’ਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਉਹ ਲਾਸ਼ ਪੰਜਾਬ ਸਿੰਘ ਦੀ ਸੀ। ਉਨ੍ਹਾਂ ਕਿਹਾ ਕਿ ਲਾਸ਼ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਸੀ ਅਤੇ ਉਸ ਨੂੰ ਜਾਨਵਰਾਂ ਵਲੋਂ ਨੋਚ ਨੋਚ ਕੇ ਖਾਧਾ ਗਿਆ ਸੀ।
ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਮ੍ਰਿਤਕ ਦਾ ਕਤਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਫਿਲਹਾਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਵਿਰਕਜਮੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਸਹੁਰਾ ਪਰਿਵਾਰ ਦੇ ਕੁਝ ਵਿਅਕਤੀਆਂ ਦੇ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।