- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟਾਰ ਵਾਇਨ ਦੇ ਜੀਐੱਮ ਸੁਖਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਰ ’ਚ ਸਵਾਰ ਕੁਝ ਵਿਅਕਤੀ ਕਾਰ ’ਚ ਨਾਜਾਇਜ਼ ਸ਼ਰਾਬ ਲੈ ਕੇ ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਸਾਈਡ ਵੱਲ ਨੂੰ ਆ ਰਹੇ ਹਨ, ਜਿਸ ’ਤੇ ਉਨ੍ਹਾਂ ਵਲੋਂ ਐਕਸਾਈਜ਼ ਟੀਮ ਨਾਲ ਬਟਾਲਾ ਫਤਿਹਗੜ੍ਹ ਚੂੜੀਆਂ ਬਾਈਪਾਸ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਤਾਂ ਇਸ ਦੌਰਾਨ ਉਨ੍ਹਾਂ ਇਕ ਕਾਰ ਨੂੰ ਚੈਕਿੰਗ ਲਈ ਰੋਕਿਆ, ਜਿਸ ’ਚ ਸਵਾਰ ਇਕ ਵਿਅਕਤੀ ਵਲੋਂ ਐਕਸਾਈਜ਼ ਟੀਮ ’ਤੇ ਗੋਲੀ ਚਲਾ ਦਿੱਤੀ ਗਈ ਅਤੇ ਸਿੱਟੇ ਵਜੋਂ ਐਕਸਾਈਜ਼ ਟੀਮ ਦਾ ਮੁਲਾਜ਼ਮ ਗੁਰਜੀਤ ਸਿੰਘ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬੀਤੀ ਦੇਰ ਰਾਤ ਐਕਸਾਈਜ਼ ਵਿਭਾਗ ਵਲੋਂ ਬਟਾਲਾ ਫਹਿਤਗੜ੍ਹ ਚੂੜੀਆਂ ਬਾਈਪਾਸ ’ਤੇ ਕੀਤੀ ਜਾ ਰਹੀ ਚੈਕਿੰਗ ਦੌਰਾਰ ਕਾਰ ਸਵਾਰ ਵਿਅਕਤੀਆਂ ਵਲੋਂ ਐਕਸਾਈਜ਼ ਟੀਮ ’ਤੇ ਗੋਲ਼ੀ ਚਲਾ ਦਿੱਤੀ ਗਈ, ਜਿਸਦੇ ਚਲਦਿਆਂ ਐਕਸਾਈਜ਼ ਟੀਮ ਦਾ ਇਕ ਕਰਮਚਾਰੀ ਗੋਲੀ ਲੱਗਣ ਦੇ ਚਲਦਿਆਂ ਗੰਭੀਰ ਜ਼ਖ਼ਮੀ ਹੋ ਗਿਆ।
ਇਸ ਸੰਬੰਧੀ ਸਟਾਰ ਵਾਇਨ ਦੇ ਜੀਐੱਮ ਸੁਖਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਰ ’ਚ ਸਵਾਰ ਕੁਝ ਵਿਅਕਤੀ ਕਾਰ ’ਚ ਨਾਜਾਇਜ਼ ਸ਼ਰਾਬ ਲੈ ਕੇ ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਸਾਈਡ ਵੱਲ ਨੂੰ ਆ ਰਹੇ ਹਨ, ਜਿਸ ’ਤੇ ਉਨ੍ਹਾਂ ਵਲੋਂ ਐਕਸਾਈਜ਼ ਟੀਮ ਨਾਲ ਬਟਾਲਾ ਫਤਿਹਗੜ੍ਹ ਚੂੜੀਆਂ ਬਾਈਪਾਸ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਤਾਂ ਇਸ ਦੌਰਾਨ ਉਨ੍ਹਾਂ ਇਕ ਕਾਰ ਨੂੰ ਚੈਕਿੰਗ ਲਈ ਰੋਕਿਆ, ਜਿਸ ’ਚ ਸਵਾਰ ਇਕ ਵਿਅਕਤੀ ਵਲੋਂ ਐਕਸਾਈਜ਼ ਟੀਮ ’ਤੇ ਗੋਲੀ ਚਲਾ ਦਿੱਤੀ ਗਈ ਅਤੇ ਸਿੱਟੇ ਵਜੋਂ ਐਕਸਾਈਜ਼ ਟੀਮ ਦਾ ਮੁਲਾਜ਼ਮ ਗੁਰਜੀਤ ਸਿੰਘ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।
ਉਨ੍ਹਾਂ ਕਿਹਾ ਕਿ ਐਕਸਾਈਜ਼ ਟੀਮ ਨੇ ਕਾਰ ’ਚ ਸਵਾਰ 2 ਵਿਅਕਤੀਆਂ ਅਤੇ ਇਕ ਔਰਤ ਨੂੰ ਕਾਬੂ ਕਰ ਲਿਆ ਹੈ। ਜਦਕਿ ਗੋਲੀ ਚਲਾਉਣ ਵਾਲਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਿਤ ਕਰਨ ਉਪਰੰਤ ਜ਼ਖ਼ਮੀ ਗੁਰਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਵਲੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ ਪੈਕਟਾਂ ’ਚ ਬੰਦ ਭਾਰੀ ਮਾਤਰਾ ’ਚ ਦੇਸੀ ਸ਼ਰਾਬ ਬਰਾਮਦ ਹੋਈ।
ਓਧਰ, ਦੂਜੇ ਪਾਸੇ ਥਾਣਾ ਸਿਵਲ ਲਾਈਨ ਦੇ ਐੱਸਆਈ ਨਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਫੜੇ ਗਏ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਅਤੇ ਕਾਰ ਤੇ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਖਬਰ ਲਿਖੇ ਜਾਣ ਤੱਕ ਪੁਲਿਸ ਕਾਰਵਾਈ ਜਾਰੀ ਸੀ।