- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਉਕਤ ਨੌਜਵਾਨ ਦੀ ਪਛਾਣ ਵਿਕਰਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਮਰਾਏ ਡੇਰਾ ਬਾਬਾ ਨਾਨਕ ਵਜੋ ਹੋਈ ਹੈ।

ਸਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ : ਪੁਲਿਸ ਵੱਲੋਂ ਅੱਜ ਇੱਕ ਨੌਜਵਾਨ ਨੂੰ ਪਸਤੌਲ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ ਆਈ ਕੈਲਾਸ ਚੰਦਰ ਨੇ ਡੇਰਾ ਬਾਬਾ ਨਾਨਕ ਦਾਣਾ ਮੰਡੀ ਨਜ਼ਦੀਕ ਨਾਕਾ ਲਗਾਇਆ ਹੋਇਆ ਕਿ ਜਿਸ ਦੌਰਾਨ ਇੱਕ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਉਹਨਾਂ ਦੱਸਿਆ ਕਿ ਜਦ ਉਕਤ ਨੌਜਵਾਨ ਨੂੰ ਰੋਕ ਕੇ ਉਸਦੀ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ ਇੱਕ ਦੇਸੀ ਕੱਟਾ ਪਿਸਤੌਲ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ ਹੈ।
ਐੱਸਐੱਚਓ ਅਸ਼ੋਕ ਕਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਉਕਤ ਨੌਜਵਾਨ ਦੀ ਪਛਾਣ ਵਿਕਰਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਮਰਾਏ ਡੇਰਾ ਬਾਬਾ ਨਾਨਕ ਵਜੋ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖਿਲਾਫ ਧਾਰਾ 25 ਆਰਮਜ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਹੋਰ ਪੁੱਛਗਿੱਛ ਵਾਸਤੇ ਰਿਮਾਂਡ ਹਾਸਿਲ ਕਰਨ ਲਈ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਭੇਜਿਆ ਜਾ ਰਿਹਾ ਤੇ ਪੁੱਛ ਗਿੱਛ ਦੌਰਾਨ ਹੋਰ ਵੀ ਕਈ ਕੁਝ ਸਾਹਮਣੇ ਆਉਣ ਦੀ ਸੰਭਾਵਨਾ ਹੈ।