- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਖ਼ਤਰਨਾਕ ਗੁਰਗੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਸਦੀ ਪਛਾਣ ਜਸਬੀਰ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ ਅਤੇ ਪੁਲਿਸ ਨੇ ਇਸ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਖ਼ਤਰਨਾਕ ਗੁਰਗੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਸਦੀ ਪਛਾਣ ਜਸਬੀਰ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ ਅਤੇ ਪੁਲਿਸ ਨੇ ਇਸ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਹ ਗੁਰਗਾ ਬਟਾਲਾ ਸ਼ਹਿਰ ਦੇ ਵੱਖ-ਵੱਖ ਲੋਕਾਂ ਤੋਂ ਫਿਰੌਤੀਆਂ ਮੰਗਣ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਮੁੱਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਪੰਜਾਬ ਦੇ ਨੌਜਵਾਨਾਂ ਨੂੰ ਭਟਕਾ ਕੇ ਉਨ੍ਹਾਂ ਕੋਲੋਂ ਗਲਤ ਕੰਮ ਕਰਵਾ ਰਹੇ ਹਨ, ਜਿਸਦੇ ਵਿਦੇਸ਼ ’ਚ ਬੈਠੇ ਗੈਂਗਸਟਰ ਦੇ ਇਸ਼ਾਰੇ ’ਤੇ ਉਕਤ ਨੌਜਵਾਨ ਜਸਬੀਰ ਨੇ ਬਟਾਲਾ ਦੇ ਇੱਕ ਮੈਡੀਕਲ ਸਟੋਰ ਮਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਫਿਰੌਤੀ ਦੀ ਰਕਮ ਨਾ ਮਿਲਣ ਦੀ ਸੂਰਤ ‘ਚ ਪਹਿਲਾਂ ਦੋਸ਼ੀ ਨੇ ਦਿਨ ਦੇ ਸਮੇਂ ਮੈਡੀਕਲ ਸਟੋਰ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਪੁਲਿਸ ਮੁਲਾਜ਼ਮ ਦੀ ਮੁਸਤੈਦੀ ਕਾਰਨ ਇਹ ਕਾਮਯਾਬ ਨਹੀਂ ਹੋ ਸਕਿਆ।
ਇਸ ਤੋਂ ਬਾਅਦ ਦੋਸ਼ੀ ਨੇ ਰਾਤ ਦੇ ਸਮੇਂ ਮੈਡੀਕਲ ਸਟੋਰ ਦੇ ਮਾਲਕ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਹੁਣ ਉਕਤ ਨੌਜਵਾਨ ਨੂੰ ਕਾਬੂ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਮਾਣਯੋਗ ਜੱਜ ਵਲੋਂ ਉਕਤ ਫੜੇ ਗਏ ਦੋਸ਼ੀ ਦਾ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਜਦਕਿ ਪਹਿਲਾਂ ਵੀ ਇਸ ਵਿਰੁੱਧ ਕਈ ਅਪਰਾਧਿਕ ਮੁਕੱਦਮੇ ਦਰਜ ਹਨ।
ਐੱਸਐੱਚਓ ਅਨੁਸਾਰ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ, ਜਦਕਿ ਹਥਿਆਰਾਂ ਦੀ ਬਰਾਮਦਗੀ ਅਜੇ ਬਾਕੀ ਹੈ। ਉਕਤ ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਦਾ ਇੱਕ ਹੋਰ ਸਾਥੀ ਅਜੇ ਫ਼ਰਾਰ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦਾ ਮੰਨਣਾ ਹੈ ਕਿ ਰਿਮਾਂਡ ਦੌਰਾਨ ਪੁੱਛਗਿੱਛ 'ਚ ਫਿਰੌਤੀ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।