- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੌੜਾ ਮਧਰਾ ’ਚ 7-8 ਆਵਾਰਾ ਕੁੱਤਿਆਂ ਦੇ ਝੁੰਡ ਨੇ ਮੰਦਬੁੱਧੀ ਵਿਅਕਤੀ ਕੰਵਲਜੀਤ ਸਿੰਘ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਹਮਲੇ ’ਚ ਗੰਭੀਰ ਜ਼ਖ਼ਮੀ ਕੰਵਲਜੀਤ ਦਾ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਚੌੜਾ ਮਧਰਾ ’ਚ 7-8 ਆਵਾਰਾ ਕੁੱਤਿਆਂ ਦੇ ਝੁੰਡ ਨੇ ਮੰਦਬੁੱਧੀ ਵਿਅਕਤੀ ਕੰਵਲਜੀਤ ਸਿੰਘ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਹਮਲੇ ’ਚ ਗੰਭੀਰ ਜ਼ਖ਼ਮੀ ਕੰਵਲਜੀਤ ਦਾ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਜ਼ਖ਼ਮੀ ਦੇ ਪਿਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਮਾਗੀ ਤੌਰ ’ਤੇ ਠੀਕ ਨਹੀਂ ਹੈ। ਉਹ ਸਵੇਰੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਇਕ ਖਾਲੀ ਜਗ੍ਹਾ ’ਤੇ ਬਾਥਰੂਮ ਕਰਨ ਗਿਆ ਸੀ। ਇਸ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਇੰਨੀ ਬੁਰੀ ਤਰ੍ਹਾਂ ਨੋਚਿਆ ਕਿ ਸਰੀਰ ’ਤੇ ਡੂੰਘੀਆਂ ਸੱਟਾਂ ਲੱਗੀਆਂ ਅਤੇ ਹੱਡੀਆਂ ਤੱਕ ਬਾਹਰ ਨਿਕਲ ਆਈਆਂ।
ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਕੁੱਤਿਆਂ ਤੋਂ ਛੁਡਵਾਇਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।