- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਵਿਖੇ ਪਹੁੰਚ ਕੇ ਕਾਂਸਟੇਬਲ ਸੁਖਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਵਿਖੇ ਪਹੁੰਚ ਕੇ ਕਾਂਸਟੇਬਲ ਸੁਖਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਕਾਂਸਟੇਬਲ ਸੁਖਜੀਤ ਸਿੰਘ ਪ੍ਰਤਾਪ ਸਿੰਘ ਬਾਜਵਾ ਦੀ ਸਕਿਉਰਟੀ ਵਿੱਚ ਤਾਇਨਾਤ ਸੀ ਅਤੇ ਬੀਤੇ ਦਿਨੀ ਉਸ ਦੀ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ 'ਤੇ ਪਿੰਡ ਅਲਕੜੇ ਝੰਡੇ ਨੇੜੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਸ ਮੌਕੇ ਪ੍ਰਤਾਪ ਬਾਜਵਾ ਨੇ ਸੁਖਜੀਤ ਸਿੰਘ ਦੀ ਮਾਤਾ ਮਨਜੀਤ ਕੌਰ, ਪਤਨੀ ਕੰਵਲਜੀਤ ਕੌਰ, ਬੇਟੇ ਸਾਹਿਬਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਅਤੇ ਭਰਾ ਸਰਬਜੀਤ ਸਿੰਘ ਸਮੇਤ ਸਮੁੱਚੇ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਛਿੱਤ ਦੇ ਸਾਬਕਾ ਸਰਪੰਚ ਹਰਜੀਤ ਸਿੰਘ, ਐਡਵੋਕੇਟ ਰਜਿੰਦਰ ਸਿੰਘ ਮਰੜ੍ਹ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।