- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਨੂੰ ਦੋ ਥਾਵਾਂ ’ਤੇ ਮੋਟਰਸਾਈਕਲ ਸਵਾਰ ਨਕਾਬ ਪੋਸ਼ਾਂ ਵੱਲੋਂ ਲੁੱਟ ਕੀਤੀ ਗਈ ਹੈ। ਮੁਲਜ਼ਮ ਦੋਵਾਂ ਥਾਵਾਂ ਤੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਥਾਣਾ ਕਾਦੀਆਂ ਅਤੇ ਘੁਮਾਣ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਐਤਵਾਰ ਨੂੰ ਦੋ ਥਾਵਾਂ ’ਤੇ ਮੋਟਰਸਾਈਕਲ ਸਵਾਰ ਨਕਾਬ ਪੋਸ਼ਾਂ ਵੱਲੋਂ ਲੁੱਟ ਕੀਤੀ ਗਈ ਹੈ। ਮੁਲਜ਼ਮ ਦੋਵਾਂ ਥਾਵਾਂ ਤੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਹਨ। ਥਾਣਾ ਕਾਦੀਆਂ ਅਤੇ ਘੁਮਾਣ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਵਿਨੋਦ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਪਿੰਡ ਧੰਨਾ ਮੋੜ ਵਿਖੇ ਦੁਕਾਨ ਕਰ ਰਿਹਾ ਹੈ ਅਤੇ ਐਤਵਾਰ ਦੁਪਹਿਰ ਵੇਲੇ ਮੋਟਰਸਾਈਕਲ ਤੇ ਸਵਾਰ ਦੋ ਨਕਾਬ ਪੋਸ਼ ਆਏ ਅਤੇ ਪਿਸਤੌਲ ਦੀ ਨੋਕ ਤੇ ਉਸ ਕੋਲੋਂ ਦੁਕਾਨ ਦੇ ਗਲੇ ਜੋ ਪਏ 14-15 ਹਜਾ਼ਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਲੁੱਟ ਸਬੰਧੀ ਉਸ ਨੇ ਥਾਣਾ ਕਾਦੀਆਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਧਰ ਥਾਣਾ ਕਾਦੀਆਂ ਦੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੁੱਟ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਜਾਂਚ ਸ਼ੁਰੂ ਗਏ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਬੋਹਜਾ ਦੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪਿਸਤੌਲ ਦੀ ਨੋਕ ਤੇ ਨਗਦੀ ਲੁੱਟ ਲਈ ਹੈ। ਲੁੱਟ ਸਾਰੀ ਘਟਨਾ ਸੀਸੀਟੀਵੀ ਵਿੱਚ ਚ ਕੈਦ ਹੋ ਗਈ ਹੈ।
ਜਾਣਕਾਰੀ ਦਿੰਦਿਆਂ ਹੈਪੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਘੁਮਾਣ ਦੇ ਪਿੰਡ ਬੋਹਜਾ ਦੇ ਪੈਟਰੋਲ ਪੰਪ 'ਤੇ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਦੁਪਹਿਰ ਕਰੀਬ 2 ਵਜੇ ਦੋ ਬਾਈਕਾਂ 'ਤੇ ਚਾਰ ਨੌਜਵਾਨ ਆਏ। ਨੌਜਵਾਨਾਂ ਵੱਲੋਂ ਪਹਿਲਾਂ ਬਾਈਕਾਂ ਵਿੱਚ ਪੈਟਰੋਲ ਪਵਾਇਆ ਗਿਆ। ਪੈਟਰੋਲ ਪਵਾਉਣ ਤੋਂ ਬਾਅਦ ਉਕਤ ਨੌਜਵਾਨਾਂ ਨੇ ਆਪਣੀਆਂ ਬਾਈਕਾਂ ਨੂੰ ਥੋੜ੍ਹਾ ਅੱਗੇ ਖੜ੍ਹਾ ਕਰ ਦਿੱਤਾ।ਉਸ ਤੋਂ ਬਾਅਦ ਉਕਤ ਨੌਜਵਾਨ ਉਨ੍ਹਾਂ ਕੋਲ ਆਏ ਅਤੇ ਪਿਸਟਲ ਕੱਢ ਕੇ ਉਨ੍ਹਾਂ 'ਤੇ ਤਾਣ ਦਿੱਤੀ, ਜਦਕਿ ਦੂਜੇ ਲੁਟੇਰਿਆਂ ਨੇ ਉਨ੍ਹਾਂ ਦੀ ਜੇਬ 'ਚੋਂ ਕਰੀਬ 33 ਹਜ਼ਾਰ ਰੁਪਏ ਕੱਢ ਲਏ।
ਪੈਸੇ ਕੱਢਣ ਤੋਂ ਬਾਅਦ ਉਕਤ ਲੁਟੇਰੇ ਬਾਈਕਾਂ 'ਤੇ ਅੰਮ੍ਰਿਤਸਰ ਵੱਲ ਫ਼ਰਾਰ ਹੋ ਗਏ।ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੈਟਰੋਲ ਪੰਪ ਦੇ ਮਾਲਕ ਅਤੇ ਪੁਲਿਸ ਨੂੰ ਦਿੱਤੀ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਘੁਮਾਣ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਥਾਣਾ ਘੁਮਾਣ ਦੇ ਐੱਸਐੱਚਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਵੱਲੋਂ ਇਸ ਸਬੰਧ ਵਿੱਚ ਫਿਲਹਾਲ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ, ਤਾਂ ਜੋ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।