- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਫਰਜ਼ੀ (ਫੇਕ) ਪ੍ਰੋਫਾਈਲ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਬਣਾ ਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੇ ਅਕਸ ਨੂੰ ਢਾਹ ਲਗਾਉਣ ਤਹਿਤ ਸ਼ਿਕਾਇਤਰਤਾ ਤਰਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ਿਵਾ ਜੀ ਨਗਰ ਲੁਧਿਆਣਾ, ਹਾਲ ਵਾਸੀ ਉਸਮਾਨਪੁਰਾ ਸਿਟੀ ਬਟਾਲਾ ਦੀ ਸ਼ਿਕਾਇਤ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਫਰਜ਼ੀ (ਫੇਕ) ਪ੍ਰੋਫਾਈਲ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਬਣਾ ਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੇ ਅਕਸ ਨੂੰ ਢਾਹ ਲਗਾਉਣ ਤਹਿਤ ਸ਼ਿਕਾਇਤਰਤਾ ਤਰਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ਿਵਾ ਜੀ ਨਗਰ ਲੁਧਿਆਣਾ, ਹਾਲ ਵਾਸੀ ਉਸਮਾਨਪੁਰਾ ਸਿਟੀ ਬਟਾਲਾ ਦੀ ਸ਼ਿਕਾਇਤ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ, ਬਟਾਲਾ ਵਿੱਚ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਰਿਕਾਰਡ ਅਨੁਸਾਰ, ਸ਼ਿਕਾਇਤਕਰਤਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਫੇਕ ਪ੍ਰੋਫਾਈਲ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਬਣਾਈ ਗਈ, ਜਿਸ ਰਾਹੀਂ ਹਲਕਾ ਵਿਧਾਇਕ ਸ਼ੈਰੀ ਕਲਸੀ ਖਿਲਾਫ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਪੋਸਟਾਂ ਅਤੇ ਸਮੱਗਰੀ ਸਾਂਝੀ ਕੀਤੀ ਜਾ ਰਹੀ ਸੀ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਇਸ ਕਾਰਵਾਈ ਨਾਲ ਵਿਧਾਇਕ ਸ਼ੈਰੀ ਕਲਸੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
ਆਈਟੀ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਹੇਠ ਕੇਸ ਦਰਜ
ਪੁਲਿਸ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਦੀਆਂ ਧਾਰਾਵਾਂ 352, 353(2), 356(2) ਅਤੇ ਆਈਟੀ ਐਕਟ 2000 ਦੀ ਧਾਰਾ 66D ਤਹਿਤ ਕੇਸ ਦਰਜ ਕੀਤਾ ਹੈ।
ਮਾਮਲੇ ਦੀ ਜਾਂਚ ਇੰਸਪੈਕਟਰ ਨਵਨੀਤ ਕੌਰ ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫੇਕ ਪ੍ਰੋਫਾਈਲ ਬਣਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸੋਸ਼ਲ ਮੀਡੀਆ ਅਤੇ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।