
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੱਜ ਸਵੇਰੇ ਬਟਾਲਾ-ਗੁਰਦਾਸਪੁਰ ਰੋਡ ’ਤੇ ਸਥਿਤ ਸ਼ੂਗਰ ਮਿਲ ਦੇ ਨਜ਼ਦੀਕ ਇਕ ਤੇਜ ਰਫਤਾਰ ਟੂਰਿਸਟ ਬੱਸ ਸੜਕ ’ਤੇ ਪਲਟ ਗਈ। ਇਸ ਹਾਦਸੇ ’ਚ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਰਾਜਨ ਤੇ੍ਹਨ, ਪੰਜਾਬੀ ਜਾਗਰਣ, ਬਟਾਲਾ : ਅੱਜ ਸਵੇਰੇ ਬਟਾਲਾ-ਗੁਰਦਾਸਪੁਰ ਰੋਡ ’ਤੇ ਸਥਿਤ ਸ਼ੂਗਰ ਮਿਲ ਦੇ ਨਜ਼ਦੀਕ ਇਕ ਤੇਜ ਰਫਤਾਰ ਟੂਰਿਸਟ ਬੱਸ ਸੜਕ ’ਤੇ ਪਲਟ ਗਈ। ਇਸ ਹਾਦਸੇ ’ਚ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਦਲਜੀਤ ਸਿੰਘ ਅਤੇ ਕਾਂਸਟੇਬਲ ਸੰਨੀ ਨੇ ਦੱਸਿਆ ਕਿ ਅੱਜ ਸਵੇਰੇ ਇਕ ਟੂਰਿਸਟ ਬੱਸ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਜਾ ਰਹੀ ਸੀ ਕਿ ਜਦ ਇਹ ਬੱਸ ਬਟਾਲਾ ਗੁਰਦਾਸਪੁਰ ਰੋਡ ਸ਼ੂਗਰ ਮਿਲ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਸੜਕ ’ਤੇ ਪਲਟ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਘਟਨਾਸਥਲ ਦਾ ਜਾਇਜਾ ਲਿਆ ਅਤੇ ਹੈਡਰਾ ਮਸ਼ੀਨ ਬੁਲਾ ਕੇ ਬੱਸ ਨੂੰ ਸੜਕ ਤੋਂ ਹਟਾਇਆ।