- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਲਵਾਰ ਦੀ ਰਾਤ ਨੂੰ ਬਟਾਲਾ ਦੇ ਜਲੰਧਰ ਰੋਡ ਤੇ ਅੱਡਾ ਅਮੋ ਨੰਗਲ ਦੇ ਨਜ਼ਦੀਕ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ ਜਦਕਿ ਔਰਤ ਸਮੇਤ ਦੋ ਜ਼ਖ਼ਮੀ ਹੋ ਗਏ ਹਨ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਮੰਗਲਵਾਰ ਦੀ ਰਾਤ ਨੂੰ ਬਟਾਲਾ ਦੇ ਜਲੰਧਰ ਰੋਡ ਤੇ ਅੱਡਾ ਅਮੋ ਨੰਗਲ ਦੇ ਨਜ਼ਦੀਕ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ ਜਦਕਿ ਔਰਤ ਸਮੇਤ ਦੋ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ । ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰਖਵਾ ਦਿੱਤੀਆਂ ਹਨ।
ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਰੀ ਦੇ ਮੁਤਾਬਕ ਜਜਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਭਲਾਈਪੁਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਬੱਚੇ ਸਾਹਿਬਦੀਪ ਸਿੰਘ, ਭਤੀਜੇ ਕਰਨਦੀਪ ਸਿੰਘ ਅਤੇ ਮਾਤਾ ਕਰਮਜੀਤ ਕੌਰ ਨਾਲ ਬਟਾਲਾ ਤੋਂ ਆਪਣੇ ਪਿੰਡ ਭਲਾਈਪੁਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਇਹ ਅੱਡਾ ਅਮੋ ਨੰਗਲ ਨੇੜੇ ਪ੍ਰੀਤ ਪੈਲਸ ਕੋਲ ਪਹੁੰਚੇ ਤਾਂ ਇਸੇ ਦੌਰਾਨ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਦੇ ਸਿੱਟੇ ਵੱਜੋਂ ਜਜਵਿੰਦਰ ਸਿੰਘ ਅਤੇ ਉਸਦੇ ਬੱਚੇ ਸਾਹਿਬਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਕਰਨਦੀਪ ਸਿੰਘ ਤੇ ਕਰਮਜੀਤ ਕੌਰ ਸੱਟਾਂ ਲੱਗਣ ਕਰਕੇ ਜ਼ਖ਼ਮੀ ਹੋ ਗਏ।
ਉਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਐਂਬੂਲੈਂਸ 108 ਅਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਪਿਓ ਪੁੱਤ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।