- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ’ਤੇ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਦੇ ਹਰਵਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਜੋਂ ਹੋਈ ਹੈ। ਦੋਵਾਂ ਦੇ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਕਾਰਨ ਉਨ੍ਹਾਂ ਦਾ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ : ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ’ਤੇ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਦੇ ਹਰਵਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਜੋਂ ਹੋਈ ਹੈ। ਦੋਵਾਂ ਦੇ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਕਾਰਨ ਉਨ੍ਹਾਂ ਦਾ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਬੀਤੇ ਦਿਨ ਡੇਰਾ ਬਾਬਾ ਨਾਨਕ ਤਹਿਸੀਲ ਗਏ ਸਨ। ਹਰਵਿੰਦਰ ਸਿੰਘ ਦਾ ਪਿੰਡ ਹਰਦੋਰਵਾਲ ਵਿੱਚ ਛੇ-ਸੱਤ ਕਿੱਲੇ ਜ਼ਮੀਨ ਨੂੰ ਲੈ ਕੇ ਦੂਜੀ ਧਿਰ ਨਾਲ ਵਿਵਾਦ ਚੱਲ ਰਿਹਾ ਸੀ। ਪੁਲਿਸ ਦੀ ਮਦਦ ਨਾਲ ਜ਼ਮੀਨ ਦਾ ਕਬਜ਼ਾ ਲੈਣ ਦੀ ਕਾਰਵਾਈ ਹੋਣੀ ਸੀ। ਰਾਜਬੀਰ ਨੇ ਦੋਸ਼ ਲਾਇਆ ਕਿ ਵਾਪਸੀ ਦੌਰਾਨ ਦੂਜੀ ਧਿਰ ਨੇ ਹਾਦਸੇ ਰਾਹੀਂ ਦੋਵਾਂ ਦਾ ਕਤਲ ਕਰ ਦਿੱਤਾ। ਉਸ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ।
ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਵੇਂ ਡੇਰਾ ਬਾਬਾ ਨਾਨਕ ਤੋਂ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ, ਜਦੋਂ ਰਸਤੇ ਵਿੱਚ ਹਾਦਸਾ ਵਾਪਰਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।