- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਬਾਬਾ ਨਾਨਕ ਦੇ ਨਜ਼ਦੀਕ ਕਾਹਲਾਵਾਲੀ ਬਾਈਪਾਸ ’ਤੇ ਇਕ ਅਣਪਛਾਤੇ ਵਾਹਨ ਵਲੋਂ ਮੋਟਰ ਸਾਈਕਲ ਸਵਾਰ ਨੂੰ ਟੱਕਰ ਮਰ ਦਿੱਤੀ ਗਈ। ਇਸ ਹਾਦਸੇ ’ਚ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ।

ਰਾਜਨ ਤ੍ਰੇਹਨ,ਪੰਜਾਬੀ ਜਾਗਰਣ, ਬਟਾਲਾ : ਡੇਰਾ ਬਾਬਾ ਨਾਨਕ ਦੇ ਨਜ਼ਦੀਕ ਕਾਹਲਾਵਾਲੀ ਬਾਈਪਾਸ ’ਤੇ ਇਕ ਅਣਪਛਾਤੇ ਵਾਹਨ ਵਲੋਂ ਮੋਟਰ ਸਾਈਕਲ ਸਵਾਰ ਨੂੰ ਟੱਕਰ ਮਰ ਦਿੱਤੀ ਗਈ। ਇਸ ਹਾਦਸੇ ’ਚ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ ਕੁਲਦੀਪ ਸਿੰਘ ਅਤੇ ਸਿਪਾਹੀ ਗੁਰਬਾਜ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਸਾਬਾ ਪੁੱਤਰ ਮੰਗ ਮਸੀਹ 2 ਬੱਚਿਆਂ ਤਮੰਨਾ ਅਤੇ ਸੈਮ ਨਾਲ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦ ਉਹ ਕਾਹਲਾਵਾਲੀ ਬਾਈਪਾਸ ’ਤੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ’ਚ ਸਾਬਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਕਤ ਦੋਵੇਂ ਬੱਚੇ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਕਲਾਨੌਰ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜਾ ਲਿਆ ਅਤੇ ਇਸ ਸੰਬੰਧੀ ਥਾਣਾ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।