Batala News : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਨਸ਼ਾ ਤਸਕਰਾਂ ਨੂੰ ਫੜਨ ਦੀ ਲਗਾਈ ਗੁਹਾਰ
ਇੱਕ ਦਿਨ ਬਾਅਦ ਮੁਹੱਲਾ ਵਾਸੀਆਂ ਨੇ ਪੈਸੇ ਇੱਕਠੇ ਕਰ ਕੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਸਹੀ ਸਮੇਂ ਇਲਾਜ ਨਾ ਹੋਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿ਼ਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਬੰਦ ਹੋਣਾ ਚਾਹੀਦਾ ਹੈ।
Publish Date: Tue, 27 Jan 2026 10:57 PM (IST)
Updated Date: Tue, 27 Jan 2026 10:59 PM (IST)
ਧਰਮਿੰਦਰ ਸਿੰਘ ਬਾਠ, ਫਤਹਿਗੜ੍ਹ ਚੂੜੀਆਂ : ਵਾਰਡ ਨੰਬਰ 2 ਕ੍ਰਿਚੀਅਨ ਮੁਹੱਲੇ ਵਿਖੇ ਨਸ਼ੇ ਦੀ ਓਵਰਡੋਜ਼ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਪੰਮੀ ਭੈਣ ਰੇਨੂੰ, ਪਿਤਾ ਮਨੋਹਰ ਮਸੀਹ ਅਤੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਲੜਕੇ ਵਿਸ਼ਾਲ ਮਸੀਹ ਦੀ ਨਸ਼ੇ ਅਤੇ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੇਟੇ ਹਨ ਅਤੇ ਤਿੰਨੇ ਹੀ ਨਸ਼ਾ ਕਰਦੇ ਸਨ ਅਤੇ ਉਨ੍ਹਾਂ ’ਚੋਂ ਵਿਸ਼ਾਲ ਮਸੀਹ ਦੀ ਜ਼ਿਆਦਾ ਨਸ਼ਾ ਕਰਨ ਕਾਰਨ ਤਬੀਅਤ ਵਿਗੜ ਗਈ ਤੇ ਪੈਸੇ ਨਾ ਹੋਣ ਕਾਰਨ ਉਸ ਦਾ ਇਲਾਜ ਨਹੀਂ ਕਰਵਾ ਸਕੇ।
ਇੱਕ ਦਿਨ ਬਾਅਦ ਮੁਹੱਲਾ ਵਾਸੀਆਂ ਨੇ ਪੈਸੇ ਇੱਕਠੇ ਕਰ ਕੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਸਹੀ ਸਮੇਂ ਇਲਾਜ ਨਾ ਹੋਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿ਼ਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਬੰਦ ਹੋਣਾ ਚਾਹੀਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਫਤਹਿਗੜ੍ਹ ਚੂੜੀਆਂ ’ਚ ਨਸ਼ਾ ਛੁਡਾਊ ਸੈਂਟਰ ਖੁੱਲ੍ਹਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਚਾਇਆ ਜਾ ਸਕੇ। ਇਸ ਸਬੰਧੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਫਤਹਿਗੜ੍ਹ ਚੂੜੀਆਂ ’ਚ ਨਸ਼ਾ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ।