
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਵਾਰਦਾਤ ਲਈ ਹਥਿਆਰ ਰਵੀਪਾਲ ਸਿੰਘ ਅਤੇ ਗੁਰਪਿੰਦਰ ਸਿੰਘ ਵਾਸੀ ਰਾਏਪੁਰ ਖੁਰਦ ਵੱਲੋਂ ਮੁਹੱਈਆ ਕਰਵਾਏ ਗਏ ਸਨ। ਰਵੀਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਸਮੇਂ ਉਸ ਕੋਲੋਂ 30 ਬੋਰ ਦਾ ਪਿਸਤੌਲ ਅਤੇ ਦੋ ਰੌਂਦ ਬਰਾਮਦ ਹੋਏ ਸਨ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਬਾਜਵਾ ਲੈਬ, ਲਾਇਲਪੁਰੀਆ ਵਾਲੀ ਗਲੀ ਬਟਾਲਾ ਵਿਖੇ 6/7 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਮਾਮਲੇ 'ਚ ਥਾਣਾ ਸਿਟੀ ਬਟਾਲਾ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਗੁਰਪਿੰਦਰ ਸਿੰਘ ਉਰਫ ਗੁਰਬਿੰਦਰ ਸਿੰਘ ਉਰਫ ਬੀਡਾ ਵਾਸੀ ਰਾਏਪੁਰ ਖੁਰਦ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਹਥਿਆਰ ਬਰਾਮਦ ਕੀਤੇ ਹਨ।
ਪੁਲਿਸ ਮੁਤਾਬਕ ਲੈਬ ਦੇ ਮਾਲਕ ਕਿਰਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੜੀਆਵਾਲ, ਥਾਣਾ ਸਿਵਲ ਲਾਈਨ ਬਟਾਲਾ ਦੀ ਸ਼ਿਕਾਇਤ ’ਤੇ ਮੁਕੱਦਮਾ ਨੰਬਰ 48 ਮਿਤੀ 07-03-2026, ਧਾਰਾ 308(4), 351(2) ਬੀਐੱਨਐੱਸ ਅਤੇ 25-54-59 ਅਸਲਾ ਐਕਟ ਤਹਿਤ ਥਾਣਾ ਸਿਟੀ ਬਟਾਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਤਫਤੀਸ਼ ਦੌਰਾਨ ਅਰਮਾਨਦੀਪ ਸਿੰਘ ਉਰਫ ਅਮਨਦੀਪ ਸਿੰਘ ਵਾਸੀ ਬਾਸਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਸੀ ਕਿ ਉਸ ਨੇ ਆਪਣੇ ਸਾਥੀ ਹਰਪ੍ਰੀਤ ਸਿੰਘ ਵਾਸੀ 60 ਫੁੱਟੀ ਰੋਡ, ਕਾਹਨੂੰਵਾਨ ਰੋਡ ਬਟਾਲਾ ਨਾਲ ਮਿਲ ਕੇ ਅਮਨ ਆਂਡਾ ਦੇ ਕਹਿਣ ’ਤੇ ਇਹ ਵਾਰਦਾਤ ਕੀਤੀ ਸੀ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਵਾਰਦਾਤ ਲਈ ਹਥਿਆਰ ਰਵੀਪਾਲ ਸਿੰਘ ਅਤੇ ਗੁਰਪਿੰਦਰ ਸਿੰਘ ਵਾਸੀ ਰਾਏਪੁਰ ਖੁਰਦ ਵੱਲੋਂ ਮੁਹੱਈਆ ਕਰਵਾਏ ਗਏ ਸਨ। ਰਵੀਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਸਮੇਂ ਉਸ ਕੋਲੋਂ 30 ਬੋਰ ਦਾ ਪਿਸਤੌਲ ਅਤੇ ਦੋ ਰੌਂਦ ਬਰਾਮਦ ਹੋਏ ਸਨ।
ਹੁਣ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਬਟਾਲਾ ਪੁਲਿਸ ਨੇ ਗੁਰਪਿੰਦਰ ਸਿੰਘ ਉਰਫ ਬੀਡਾ ਨੂੰ 15 ਅਗਸਤ 2026 ਨੂੰ ਰਾਏਪੁਰ ਖੁਰਦ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।
ਸਾਂਝੀ ਤਫਤੀਸ਼ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ ਦੋ 30 ਬੋਰ ਦੇ ਪਿਸਤੌਲ, ਇੱਕ 32 ਬੋਰ ਦਾ ਪਿਸਤੌਲ, 30 ਬੋਰ ਦੇ ਚਾਰ ਜ਼ਿੰਦਾ ਰੌਂਦ ਅਤੇ 32 ਬੋਰ ਦੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਪੁਲਿਸ ਅਨੁਸਾਰ ਗੁਰਪਿੰਦਰ ਸਿੰਘ ਅਤੇ ਰਵੀਪਾਲ ਸਿੰਘ ਦੋਵੇਂ ਅਮਨ ਆਂਡਾ ਦੇ ਸਾਥੀ ਹਨ। ਅਮਨ ਆਂਡਾ ਇਸ ਸਮੇਂ ਵਿਦੇਸ਼ ਵਿੱਚ ਬੈਠਾ ਦੱਸਿਆ ਜਾ ਰਿਹਾ ਹੈ ਅਤੇ ਇੱਥੇ ਰਹਿੰਦੇ ਕਾਰੋਬਾਰੀਆਂ ਤੋਂ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਕਰਦਾ ਸੀ। ਫਿਰੌਤੀ ਨਾ ਦੇਣ ਵਾਲਿਆਂ ਨੂੰ ਡਰਾਉਣ-ਧਮਕਾਉਣ ਲਈ ਆਪਣੇ ਸਾਥੀਆਂ ਰਾਹੀਂ ਗੋਲੀਆਂ ਚਲਵਾਉਣ ਦੀ ਗੱਲ ਵੀ ਪੁਲਿਸ ਜਾਂਚ ਵਿੱਚ ਸਾਹਮਣੇ ਆਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।