ਬਟਾਲਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ: 13 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ
ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ 13 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Publish Date: Wed, 17 Jun 2026 04:43 PM (IST)
Updated Date: Wed, 17 Jun 2026 04:45 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੇ 13 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਲੀ ਨੰਗਲ ਨਵਾ ਪੁੱਲ ਤੋਂ ਤਰਨਬੀਰ ਸਿੰਘ ਵਾਸੀ ਪਿੰਡ ਸਿਧਵਾ ਜਮੀਤ ਅਤੇ ਕਰਨਜੀਤ ਸਿੰਘ ਵਾਸੀ ਪਿੰਡ ਦੋਰਾਗਲਾ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।