ਨਸ਼ਾ ਤਸਕਰਾਂ ਖ਼ਿਲਾਫ਼ ਬਟਾਲਾ ਪੁਲਿਸ ਦੀ ਵੱਡੀ ਕਾਰਵਾਈ: 401 ਗ੍ਰਾਮ ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ 2 ਗੁੱਜਰ ਗ੍ਰਿਫ਼ਤਾਰ
ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 401 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਗੁੱਜਰ ਬਰਾਦਰੀ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
Publish Date: Fri, 24 Apr 2026 03:31 PM (IST)
Updated Date: Fri, 24 Apr 2026 03:36 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 401 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ ਗੁੱਜਰ ਬਰਾਦਰੀ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਨ ਨਵਾਂ ਪਿੰਡ ਮਹਿਮੋਵਾਲ ਤੋਂ ਸੁਰਮੂਦੀਨ ਵਾਸੀ ਮਹਿਮੋਵਾਲ ਅਤੇ ਦੀਨ ਮੁਹੰਮਦ ਵਾਸੀ ਖਤੀਬ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 401 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਚ.ਓ ਗੁਰਮੀਤ ਸਿੰਘ ਵੀ ਮੌਜੂਦ ਸਨ।