ਬਟਾਲਾ ਪੁਲਿਸ ਨੇ ਸ਼ੱਕੀ ਟਿਕਾਣਿਆਂ 'ਤੇ ਮਾਰਿਆ ਛਾਪਾ: ਪੁਲਿਸ ਦੀ ਸਖ਼ਤੀ ਦੇਖ ਨਸ਼ਾ ਤਸਕਰਾਂ ਨੂੰ ਪਈਆਂ ਭਾਜੜਾਂ
ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਬਟਾਲਾ ਦੇ ਹੋਟ ਸਪਾਟ ਕੇਂਦਰ ਉਮਰਪੁਰਾ ਚੌਂਕ ਬਸਤੀ ਨਵੀਂ ਆਬਾਦੀ ਵਿਖੇ ਕਾਸੋ ਆਪਰੇਸ਼ਨ ਤਹਿਤ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਅਭਿਆਨ ਦੌਰਾਨ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਭਾਜੜਾਂ ਪੈ ਗਈਆਂ
Publish Date: Sat, 17 Jan 2026 02:40 PM (IST)
Updated Date: Sat, 17 Jan 2026 02:42 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ - ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਬਟਾਲਾ ਦੇ ਹੋਟ ਸਪਾਟ ਕੇਂਦਰ ਉਮਰਪੁਰਾ ਚੌਂਕ ਬਸਤੀ ਨਵੀਂ ਆਬਾਦੀ ਵਿਖੇ ਕਾਸੋ ਆਪਰੇਸ਼ਨ ਤਹਿਤ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਅਭਿਆਨ ਦੌਰਾਨ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਭਾਜੜਾਂ ਪੈ ਗਈਆਂ।
ਐਸਐਸਪੀ ਬਟਾਲਾ ਡਾ ਮਹਿਤਾਬ ਸਿੰਘ ਨੇ ਦੱਸਿਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤੇ ਵੱਖ-ਵੱਖ ਥਾਵਾਂ ਤੇ ਕਾਸੋ ਆਪਰੇਸ਼ਨ ਤਹਿਤ ਤਲਾਸ਼ੀ ਅਭਿਆਨ ਚਲਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਚੌਂਕ ਉਮਰਪੁਰਾ ਵਿਖੇ ਐਸਪੀ ਸੰਦੀਪ ਵਡੇਰਾ ਦੀ ਅਗਵਾਈ ਹੇਠ ਵੱਡਾ ਤਲਾਸ਼ੀ ਅਭਿਆਨ ਚਲਾਇਆ ਹੈ, ਜਿਸ ਵਿੱਚ 6 ਡੀਐਸਪੀ, 15 ਐਸਐਚਓਜ ਅਤੇ 200 ਦੇ ਕਰੀਬ ਪੁਲਿਸ ਜਵਾਨ ਸ਼ਾਮਿਲ ਹਨ। ਉਹਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।