ਬਟਾਲਾ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਵੱਲੋਂ ਵੰਦੇ ਭਾਰਤ ਟਰੇਨ ਦਾ ਰੂਟ ਵਾਇਆ ਬਟਾਲਾ ਸ਼ੁਰੂ, ਮਿਲਿਆ ਵੱਡਾ ਤੋਹਫ਼ਾ
ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੀ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਬਟਾਲਾ ਵਿਖੇ ਪਹੁੰਚ ਕੇ ਵੰਦੇ ਭਾਰਤ ਟਰੇਨ ਜੋ ਅੰਮ੍ਰਿਤਸਰ ਤੋਂ ਚੱਲ ਕੇ ਬਟਾਲਾ ਦੇ ਰਸਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਤੱਕ ਜਾਵੇਗੀ, ਉਸਦੇ ਸਵਾਗਤ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
Publish Date: Mon, 15 Jun 2026 05:19 PM (IST)
Updated Date: Mon, 15 Jun 2026 05:25 PM (IST)
ਸ਼ਾਮ ਤਿਵਾੜੀ/ ਰਾਜਨ ਤੇ੍ਰਨ, ਬਟਾਲਾ, ਪੰਜਾਬੀ ਜਾਗਰਣ। ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਦੀ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਬਟਾਲਾ ਵਿਖੇ ਪਹੁੰਚ ਕੇ ਵੰਦੇ ਭਾਰਤ ਟਰੇਨ ਜੋ ਅੰਮ੍ਰਿਤਸਰ ਤੋਂ ਚੱਲ ਕੇ ਬਟਾਲਾ ਦੇ ਰਸਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਤੱਕ ਜਾਵੇਗੀ, ਉਸਦੇ ਸਵਾਗਤ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਲੋਕਾਂ ਵਲੋਂ ਸ਼੍ਰੀ ਵੈਸ਼ਣੋ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਵੰਦੇ ਭਾਰਤ ਟਰੇਨ ਦਾ ਰੂਟ ਵਾਇਆ ਬਟਾਲਾ ਰਾਹੀਂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਮੰਗ ਨੂੰ ਧਿਆਨ ’ਚ ਰੱਖਦੇ ਹੋਏ ਅਤੇ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਅਹਿਮ ਉਪਰਾਲਿਆਂ ਸਦਕਾ ਕੇਂਦਰ ਸਰਕਾਰ ਵਲੋਂ ਇਸ ਟਰੇਨ ਦਾ ਰੂਟ ਬਟਾਲਾ ਦੇ ਰਸਤੇ ਕਰ ਦਿੱਤਾ ਗਿਆ ਹੈ ਅਤੇ ਕੱਲ ਇਹ ਟਰੇਨ ਸ਼ਾਮ ਸਵਾ 5 ਦੇ ਕਰੀਬ ਬਟਾਲਾ ’ਚ ਪਹੁੰਚੇਗੀ ਅਤੇ ਇਸ ਟਰੇਨ ਦੇ ਨਾਲ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਬਟਾਲਾ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਪੂਰੀ ਟੀਮ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਵੰਦੇ ਭਾਰਤ ਟਰੇਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਨੂੰ ਬਟਾਲਾ ਰੂਟ ਰਾਹੀ ਚੱਲਾ ਕੇ ਕੇਂਦਰ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ ਅਤੇ ਇਸਨੂੰ ਲੈ ਕੇ ਬਟਾਲਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਬਟਾਲਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲਵੇ ਕ੍ਰਾਸਿੰਗ ਬਣਾਉਣ ਲਈ ਵੀ ਅਪੀਲ ਕੀਤੀ ਗਈ ਸੀ ਅਤੇ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਕੇਂਦਰੀ ਰਾਜ ਰੇਲਵੇ ਮੰਤਰੀ ਵਲੋਂ ਇਸ ਮੰਗ ਨੂੰ ਵੀ ਪੂਰਾ ਕਰਵਾ ਦਿੱਤਾ ਗਿਆ ਹੈ ਅਤੇ ਜਲਦ ਹੀ ਬਟਾਲਾ ਦੇ ਡੇਰਾ ਰੋਡ ਵਾਲੇ ਪੁਲ ਦੇ ਹੇਠਾਂ ਰੇਲਵੇ ਕ੍ਰਾਂਸਿੰਗ ਬਣਾ ਦਿੱਤੀ ਜਾਵੇਗੀ ਜਿਸ ਨਾਲ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੱਡੀ ਸਹੂਲਤ ਮਿਲੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਬਟਾਲਾ ਵਾਸੀਆਂ ਦੀ ਅਹਿਮ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸ ਟਰੇਨ ਦੇ ਚੱਲਣ ਨਾਲ ਸ਼੍ਰੀ ਮਾਤਾ ਵੈਸ਼ਣੋ ਦੇਵੀ ਜਾਣ ਵਾਲੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਉਦਯੋਗਪਤੀਆਂ ਨੂੰ ਵੀ ਇਸ ਟਰੇਨ ਰਾਹੀਂ ਆਪਣੇ ਵਪਾਰ ਨੂੰ ਪ੍ਰਫੂਲਤ ਕਰਨ ’ਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਦੀਆਂ ਭਲਾਈ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਲੋਕਾਂ ਨੂੰ ਵੰਦੇ ਭਾਰਤ ਟਰੇਨ ਦੀ ਸਹੂਲਤ ਦੇਣ ਲਈ ਕੇਂਦਰ ਸਰਕਾਰ, ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਕੇਂਦਰੀ ਰਾਜ ਰੇਲਵੇ ਮੰਤਰੀ ਰਵਨਜੀਤ ਸਿੰਘ ਬਿੱਟੂ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਹੁਣ ਵੰਦੇ ਭਾਰਤ ਟਰੇਨ ਦਾ ਰੂਟ ਬਟਾਲਾ ਦੇ ਰਸਤੇ ਸ਼ੁਰੂ ਕਰਕੇ ਕੇਂਦਰ ਸਰਕਾਰ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਕ ਹੋਰ ਵੱਡਾ ਤੋਹਫਾ ਦਿੱਤਾ ਹੈ ਜਿਸਦੇ ਲਈ ਉਹ ਕੇਂਦਰ ਸਰਕਾਰ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਬਟਾਲਾ ਦੇ ਡੇਰਾ ਰੋਡ ਪੁਲ ਹੇਠਾਂ ਰੇਵਲੇ ਕ੍ਰਾਸਿੰਗ ਦੀ ਸਮੱਸਿਆ ਨੂੰ ਵੀ ਹੱਲ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ ਅਤੇ ਨਾਲ ਹੀ ਇੱਥੇ ਆਏ ਦਿਨ ਹੁੰਦੇ ਹਾਦਸਿਆਂ ’ਤੇ ਵੀ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਟਰੇਨ ਨਾਲ ਵਪਾਰੀਆਂ ਨੂੰ ਵੀ ਕਾਫੀ ਲਾਭ ਹੋਵੇਗਾ।
ਇਸ ਮੌਕੇ ਵਾਈਸ ਪ੍ਰਧਾਨ ਸ਼ਕਤੀ ਸ਼ਰਮਾ, ਵਾਈਸ ਪ੍ਰਧਾਨ ਭੂਸ਼ਣ ਲੂਥਰਾ, ਸੀਨੀਅਰ ਕਾਰਿਆ ਕਰਨੀ ਮੈਂਬਰ ਭੂਸ਼ਣ ਬਜਾਜ , ਜਰਨਲ ਸੈਕਟਰੀ ਰੋਸ਼ਨ ਲਾਲ, ਕੁਸ਼ਲ ਮਲਹੌਤਰਾ, ਦੀਪਕ ਜੋਸ਼ੀ, ਬਲਵਿੰਦਰ ਮਹਿਤਾ, ਆਂਸ਼ੂ ਹਾਂਡਾ, ਅੰਮ੍ਰਿਤਪਾਲ ਸਿੰਘ ਮਠਾਰੂ ਆਦਿ ਹਾਜ਼ਰ ਸਨ।