- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਸਬੰਧੀ ਜ਼ਖ਼ਮੀ ਅਮਰਜੀਤ ਸਿੰਘ ਦੇ ਭਤੀਜੇ ਕੌਂਸਲਰ ਰਣਜੋਧ ਸਿੰਘ ਦਿਓ ਅਤੇ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਚਾਚਾ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਨੂੰ ਜਾ ਰਹੇ ਸਨ ਤਾਂ ਰਸਤੇ ’ਚ ਦੋ ਮੋਟਰਸਾਈਕਲ ਸਵਾਰਾਂ ਨੇ ਰੋਕ ਕੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਉਨ੍ਹਾਂ ਦੇ ਮੋਢੇ ’ਤੇ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਬਾਅਦ ’ਚ ਫਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ ਲਿਆਂਦਾ ਗਿਆ।

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆ। ਫਤਿਹਗੜ੍ਹ ਚੂੜੀਆਂ ’ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਹੋ ਗਿਆ, ਜਦੋਂ ਵਾਰਡ ਨੰਬਰ ਪੰਜ ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਦਿਓ ਦੇ ਚਾਚਾ ਅਮਰਜੀਤ ਸਿੰਘ ਦਿਓ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ।
ਮੌਕੇ ’ਤੇ ਫਤਿਹਗੜ੍ਹ ਚੂੜੀਆਂ ਦੇ DSP ਲਲਿਤ ਕੁਮਾਰ ਅਤੇ ਐੱਸ.ਐੱਚ.ਓ. ਗੁਰਿੰਦਰ ਸਿੰਘ ਢਿੱਲੋਂ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜ਼ਖ਼ਮੀ ਅਮਰਜੀਤ ਸਿੰਘ ਦੇ ਭਤੀਜੇ ਕੌਂਸਲਰ ਰਣਜੋਧ ਸਿੰਘ ਦਿਓ ਅਤੇ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਚਾਚਾ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਨੂੰ ਜਾ ਰਹੇ ਸਨ ਤਾਂ ਰਸਤੇ ’ਚ ਦੋ ਮੋਟਰਸਾਈਕਲ ਸਵਾਰਾਂ ਨੇ ਰੋਕ ਕੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀ ਉਨ੍ਹਾਂ ਦੇ ਮੋਢੇ ’ਤੇ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਬਾਅਦ ’ਚ ਫਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ ਲਿਆਂਦਾ ਗਿਆ।
ਜਿੱਥੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ। ਓਧਰ, ਮੌਕੇ ’ਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀ.ਐੱਸ.ਪੀ. ਲਲਤ ਕੁਮਾਰ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੇ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਾਮਲਾ ਪ੍ਰਾਪਰਟੀ ਨੂੰ ਲੈ ਕੇ ਹੈ ਪਰ ਫਿਰ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।